ਮੈਰੀਟੋਰੀਅਸ ਸਕੂਲ ’ਚ ‘‘ਵਿਸ਼ਵ ਜਲਗਾਹਾਂ ਦਿਵਸ’’’ ਉਤਸ਼ਾਹ ਨਾਲ ਮਨਾਇਆ
- 17 Views
- kakkar.news
- February 3, 2026
- Punjab
ਮੈਰੀਟੋਰੀਅਸ ਸਕੂਲ ’ਚ ‘‘ਵਿਸ਼ਵ ਜਲਗਾਹਾਂ ਦਿਵਸ’’’ ਉਤਸ਼ਾਹ ਨਾਲ ਮਨਾਇਆ
ਫਿਰੋਜ਼ਪੁਰ 3 ਫਰਵਰੀ 2026 (ਸਿਟੀਜਨਜ਼ ਵੋਇਸ)
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ ਫ਼ਿਰੋਜ਼ਪੁਰ ਵਿਖੇ ‘ਵਿਸ਼ਵ ਜਲਗਾਹਾਂ ਦਿਵਸ’ ਨੂੰ ਸਮਰਪਿਤ ਵਾਤਾਵਰਣ ਜਾਗਰੂਕਤਾ ਵਿਸ਼ੇਸ਼ ਸੈਮੀਨਾਰ ਅਤੇ ਵਰਕਸ਼ਾਪ ਦਾ ਆਯੋਜਨ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਵਿੱਚ ਕੀਤਾ ਗਿਆ।
ਇਸ ਮੌਕੇ ਸਕੂਲ ‘ਦੀ ਈਕੋ ਕਲੱਬ’ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਵਿਦਿਅਕ ਮੂਕਾਬਲੇ ਵੀ ਕਰਵਾਏ ਗਏ। ਸਕੂਲ ਦੇ ਵਾਈਸ ਪ੍ਰਿੰਸੀਪਲ ਸੁਕੀਰਤੀ ਸ਼ਰਮਾ ਅਤੇ ਈਕੋ ਕਲੱਬ ਇੰਚਾਰਜ ਮਿਸ ਸ਼ਹਿਨਾਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤੀ ਸੋਮਿਆਂ ਅਤੇ ਵੈੱਟਲੈਂਡਜ਼ (ਜਲਗਾਹਾਂ) ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ।
ਸੈਮੀਨਾਰ ਦੌਰਾਨ ਮੁੱਖ ਬੁਲਾਰਿਆਂ ਵਜੋਂ ਪਹੁੰਚੇ ਵਾਤਾਵਰਣ ਪ੍ਰੇਮੀ ਡਾ. ਮੋਕਸ਼ੀ ਸ਼ਰਮਾ ਸਹਾਇਕ ਪ੍ਰੋਫੈਸਰ ਜੀਵ ਵਿਗਿਆਨ , ਡਾ. ਰਮਨੀਕ ਢਿੱਲੋਂ ਸਹਾਇਕ ਪ੍ਰੋਫੈਸਰ ,ਈਕੋ ਕਲੱਬ ਇੰਚਾਰਜ ਦੇਵ ਸਮਾਜ ਕਾਲਜ ਫਾਰ ਵੁਮੈਨ ਅਤੇ ਡਾ. ਸਿਮਰਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਕਾਸਮੋਟੋਲੋਜੀ ਵਿਭਾਗ ਨੇ ਵਾਤਾਵਰਣ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਮਾਹਿਰਾਂ ਨੇ ਦੱਸਿਆ ਕਿ ਵੈੱਟਲੈਂਡਜ਼ ਸਾਡੇ ਵਾਤਾਵਰਣ ਦਾ ਗੁਰਦਾ ਹਨ ਅਤੇ ਇਹਨਾਂ ਦੀ ਸੰਭਾਲ ਕਰਨਾ ਸਾਡੀ ਮੁਢਲੀ ਜ਼ਿੰਮੇਵਾਰੀ ਹੈ।
ਉਹਨਾਂ ਕਿਹਾ ਕਿ 2 ਫਰਵਰੀ ਦਾ ਦਿਨ ਵਿਸ਼ਵ ਜਲਗਾਹ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਜਲਗਾਹਾਂ, ਝੀਲਾਂ, ਦਰਿਆਵਾਂ, ਨਦੀਆਂ ਅਤੇ ਦਲਦਲ ਨੂੰ ਸੰਭਾਲਣ ਦਾ ਸੰਦੇਸ਼ ਦਿੰਦਾ ਹੈ, ਜੋ ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਪਾਣੀ ਪ੍ਰਦੂਸ਼ਣ ਦੇ ਪੈ ਰਹੇ ਮਾੜੇ ਪ੍ਰਭਾਵਾਂ ਦਾ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ, ਇਸ ਦੀ ਸੰਭਾਲ ਅਤੇ ਬੱਚਤ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨ੍ਹਾਂ ਕੁਦਰਤੀ ਸਰੋਤਾਂ ਦੀ ਰੱਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪਲਾਸਟਿਕ ਦੀ ਵਰਤੋਂ ਘਟਾ ਕੇ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਅਸੀਂ ਧਰਤੀ ਨੂੰ ਬਚਾ ਸਕਦੇ ਹਾਂ।
ਇਸ ਮੌਕੇ ਵਾਈਸ ਪ੍ਰਿੰਸੀਪਲ ਸੁਕੀਰਤੀ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਮਾਹਿਰਾਂ ਦੀਆਂ ਗੱਲਾਂ ’ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ। ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਸੈਮੀਨਾਰ ਵਿੱਚ ਪਹੁੰਚੇ ਬੁਲਾਰਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਯਾਦ ਚਿੰਨ੍ਹ ਭੇਟ ਕੀਤੇ ਗਏ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਈਕੋ ਕਲੱਬ ਇੰਚਾਰਜ ਮਿਸ ਸ਼ਹਿਨਾਜ਼, ਸ਼੍ਰੀਮਤੀ ਸੀਮਾ ਰਾਣੀ, ਮੀਡੀਆ ਕੋਆਰਡੀਨੇਟਰ ਅਮਨਦੀਪ ਕੌਰ ਅਤੇ ਸ਼੍ਰੀਮਤੀ ਰੂਪਪ੍ਰੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ।

- February 3, 2026
जनवरी माह में टिकट चेकिंग द्वारा 02.52 करोड़ राजस्व अर्जित किया गया।
- February 3, 2026