ਸਿਹਤ ਬੀਮਾ ਕਾਰਡ, ਕੋਈ ਵੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ : ਮਲਕੀਤ ਸਿੰਘ ਥਿੰਦ
- 23 Views
- kakkar.news
- February 10, 2026
- Punjab
ਸਿਹਤ ਬੀਮਾ ਕਾਰਡ, ਕੋਈ ਵੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ : ਮਲਕੀਤ ਸਿੰਘ ਥਿੰਦ
ਗੁਰੂ ਹਰ ਸਹਾਏ / ਫਿਰੋਜ਼ਪੁਰ, 10 ਫਰਵਰੀ 2026(ਅਨੁਜ ਕੱਕੜ ਟੀਨੂੰ)
ਚੇਅਰਮੈਨ ਪੰਜਾਬ ਰਾਜ ਬੈਕਵਰਡ ਕਲਾਸਿਜ ਕਮਿਸ਼ਨ ਸ਼੍ਰੀ ਮਲਕੀਤ ਸਿੰਘ ਥਿੰਦ ਵੱਲੋਂ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਦੇ ਪਿੰਡ ਗੋਲੂ ਕਾ ਮੋੜ ਅਤੇ ਮੰਡੀ ਪੰਜੇ ਕੇ ਉਤਾੜ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸਟੇਸ਼ਨਾਂ ‘ਤੇ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਹਾਜ਼ਰ ਲੋਕਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਹਰ ਵਿਅਕਤੀ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇ ਤਾਂ ਜੋ ਉਹ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਹਤ ਸੇਵਾਵਾਂ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਨੂੰ ਘਰ ਦੇ ਨੇੜੇ ਉੱਚ ਮਿਆਰੀ ਇਲਾਜ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ‘ਤੇ ਮੋਬਾਇਲ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ।
ਸ਼੍ਰੀ ਥਿੰਦ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਰੂਰੀ ਦਸਤਾਵੇਜ਼ਾਂ ਸਮੇਤ ਨਜ਼ਦੀਕੀ ਕੈਂਪਾਂ ਵਿੱਚ ਪਹੁੰਚ ਕੇ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਸੁਖਵਿੰਦਰ ਸਿੰਘ ਸਰਪੰਚ, ਨੰਬਰਦਾਰ ਜਗਦੀਸ਼ ਥਿੰਦ, ਵਿਜੇ ਥਿੰਦ ਪ੍ਰਧਾਨ ਸ੍ਰੀ ਭਜਨਗੜ੍ਹ ਬਲੱਡ ਡੋਨਰ ਐਂਡ ਵੈਲਫੇਅਰ ਸੋਸਾਇਟੀ, ਬਲਦੇਵ ਰਾਜ ਥਿੰਦ ਪ੍ਰਧਾਨ ਰੋਟਰੀ ਕਲੱਬ, ਪਵਨ ਕੁਮਾਰ ਪੰਚ ਅਤੇ ਹੋਰ ਪਤਵੰਤਿਆਂ ਨੇ ਚੇਅਰਮੈਨ ਮਲਕੀਤ ਸਿੰਘ ਥਿੰਦ ਦਾ ਕੈਂਪ ਵਿੱਚ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।

- February 10, 2026