ਦੁੱਧ ਨੂੰ ਚੰਗੀ ਤਰ੍ਹਾਂ ਉਬਾਲ ਕੇ ਪੀਣ ਨਾਲ ਨਹੀਂ ਹੁੰਦਾ ਕੋਈ ਨੁਕਸਾਨ-ਸਿਵਲ ਸਰਜਨ · ਸਿਹਤ ਵਿਭਾਗ ਵੱਲੋਂ ਲੰਪੀ ਸਕਿਨ ਬਿਮਾਰੀ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ
- 239 Views
- kakkar.news
- September 13, 2022
- Health Punjab
ਦੁੱਧ ਨੂੰ ਚੰਗੀ ਤਰ੍ਹਾਂ ਉਬਾਲ ਕੇ ਪੀਣ ਨਾਲ ਨਹੀਂ ਹੁੰਦਾ ਕੋਈ ਨੁਕਸਾਨ-ਸਿਵਲ ਸਰਜਨ
· ਸਿਹਤ ਵਿਭਾਗ ਵੱਲੋਂ ਲੰਪੀ ਸਕਿਨ ਬਿਮਾਰੀ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ
ਫਿਰੋਜ਼ਪੁਰ, 13 ਸਤੰਬਰ ( ਸੁਭਾਸ਼ ਕੱਕੜ)
ਖਾਧ ਪਦਾਰਥਾਂ ਨੂੰ ਚੰਗੀ ਤਰ੍ਹਾਂ ਪਕਾ ਕੇ ਖਾਣ ਨਾਲ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਜੀਵਾਣੂ ਨਸ਼ਟ ਹੋ ਜਾਂਦੇ ਹਨ ਅਤੇ ਇਸੇ ਤਰ੍ਹਾਂ ਹੀ ਦੁੱਧ ਨੂੰ ਚੰਗੀ ਤਰ੍ਹਾਂ ਉਬਾਲ ਕੇ ਪੀਣ ਨਾਲ ਕਿਸੇ ਕਿਸਮ ਦਾ ਕੋਈ ਨੁਕਸਾਨ ਨਹੀਂ ਹੁੰਦਾ। ਇਹ ਜਾਣਕਾਰੀ ਫਿਰੋਜ਼ਪੁਰ ਦੇ ਪ੍ਰਭਾਰੀ ਸਿਵਲ ਸਰਜਨ ਡਾ ਰਜਿੰਦਰ ਮਨਚੰਦਾ ਨੇ ਜ਼ਿਲ੍ਹਾ ਵਾਸੀਆਂ ਦੇ ਨਾਮ ਇਕ ਸਿਹਤ ਸੁਨੇਹੇ ਵਿੱਚ ਦਿੱਤੀ। ਪੰਜਾਬ ਵਿੱਚ ਪਸ਼ੂਆਂ ਵਿੱਚ ਫੈਲ ਰਹੀ ਲੰਪੀ ਸਕਿਨ ਬਿਮਾਰੀ ਕਾਰਨ ਦੁੱਧ ਦੀ ਵਰਤੋਂ ਸਬੰਧੀ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਦੇ ਮੱਦੇਨਜ਼ਰ ਨਿਰਦੇਸ਼ਕ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਜਾਰੀ ਇਕ ਐਡਵਾਇਜ਼ਰੀ ਵਿਚ ਕਿਹਾ ਗਿਆ ਕਿ ਦੁੱਧ ਨੂੰ ਚੰਗੀ ਤਰ੍ਹਾਂ ਉਬਾਲ ਕੇ ਵਰਤਣ ਨਾਲ ਇਸ ਦਾ ਕੋਈ ਨੁਕਸਾਨ ਨਹੀਂ ਹੁੰਦਾ। ਉਨ੍ਹਾਂ ਇਹ ਵੀ ਕਿਹਾ ਕਿ ਹਮੇਸ਼ਾ ਤਾਜ਼ਾ ਭੋਜਨ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ। ਖਾਧ ਪਦਾਰਥਾਂ ਨੂੰ ਬਣਾਉਣ ਅਤੇ ਪਰੋਸਣ ਵਿਚ ਸਾਫ-ਸਫਾਈ ਦਾ ਧਿਆਨ ਰੱਖਣ ਨਾਲ ਪੇਟ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।



- October 15, 2025