ਫ਼ਿਰੋਜ਼ਪੁਰ ਪੁਲਿਸ ਨੇ ਖੋਹ ਦੇ ਸਮਾਨ ਸਮੇਤ ਆਰੋਪੀ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ
- 30 Views
- kakkar.news
- February 12, 2026
- Punjab
ਫ਼ਿਰੋਜ਼ਪੁਰ ਪੁਲਿਸ ਨੇ ਖੋਹ ਦੇ ਸਮਾਨ ਸਮੇਤ ਆਰੋਪੀ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ
ਫ਼ਿਰੋਜ਼ਪੁਰ 12 ਫਰਵਰੀ 2026 (ਸਿਟੀਜਨਜ਼ ਵੋਇਸ)
ਸ਼ਹਿਰ ਵਿੱਚ ਵੱਧ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਫ਼ਿਰੋਜ਼ਪੁਰ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਐੱਸ.ਐੱਸ.ਪੀ. ਫ਼ਿਰੋਜ਼ਪੁਰ ਸ੍ਰੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐੱਸਪੀ ਸਿਟੀ ਸ੍ਰੀ ਸੁਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
ਥਾਣਾ ਕੈਂਟ ਦੇ ਮੁਖੀ ਸਹਾਇਕ ਥਾਣੇਦਾਰ ਸ੍ਰੀ ਸੁਖਚੈਨ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਵੱਲੋਂ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਅਤੇ ਤਲਾਸ਼ੀ ਦੌਰਾਨ ਦੋਸ਼ੀ ਦੇ ਕਬਜ਼ੇ ਵਿੱਚੋਂ ਖੋਹ ਕੀਤੇ ਗਏ 9 ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਦੋਸ਼ੀ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਐਸੀ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।
