ਪੰਜਾਬ ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਸਖ਼ਤ ਐਕਸ਼ਨ, ਫਿਰੋਜ਼ਪੁਰ ‘ਚ 4 ਨਸ਼ਾ ਤਸਕਰ ਕਾਬੂ
- 47 Views
- kakkar.news
- February 14, 2026
- Punjab
ਪੰਜਾਬ ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਸਖ਼ਤ ਐਕਸ਼ਨ, ਫਿਰੋਜ਼ਪੁਰ ‘ਚ 4 ਨਸ਼ਾ ਤਸਕਰ ਕਾਬੂ
ਫਿਰੋਜ਼ਪੁਰ 14 ਫਰਵਰੀ 2026 (ਸਿਟੀਜਨਜ਼ ਵੋਇਸ)
ਸ੍ਰੀ ਸਨੇਹਦੀਪ ਸ਼ਰਮਾ, ਆਈ.ਪੀ.ਐਸ., ਡਿਪਟੀ ਇੰਸਪੈਕਟਰ ਜਨਰਲ, ਫਿਰੋਜ਼ਪੁਰ ਰੇਂਜ਼ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸਮੂਹ ਗਜ਼ਟਿਡ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕਰ ਰਹੀਆਂ ਹਨ।
ਇਸ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਜੀਰਾ ਦੇ ਇੰਚਾਰਜ ਸ.ਬ. ਗੁਰਮੀਤ ਸਿੰਘ ਦੀ ਇਕ ਟੀਮ ਨੇ ਵੱਡੀ ਕਾਮਯਾਬੀ ਹਾਸਲ ਕੀਤੀ। ਜਦੋਂ ਸ:ਥ ਅੰਗਰੇਜ਼ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧੀ ਰਵਾਨਾ ਇਲਾਕਾ ਸੀ ਤਾਂ ਮੁੱਖਬਰ ਦੀ ਇਤਲਾਹ ਦੇ ਆਧਾਰ ਤੇ ਪਿੰਡ ਦੁਲਚੀਕੇ ਨੇੜੇ ਇੱਟਾਂ ਵਾਲੇ ਭੱਠੇ ਤੋਂ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ।
ਕਾਬੂ ਕੀਤੇ ਗਏ ਆਰੋਪੀਆਂ ਦੀ ਪਛਾਣ ਮੁਸੰਮੀ ਪ੍ਰਤਾਪ ਸਿੰਘ ਵਾਸੀ ਕਿਲਚੇ, ਜਗਜੀਤ ਸਿੰਘ ਉਰਫ਼ ਜੱਗਾ ਵਾਸੀ ਅਰਨੀਵਾਲਾ (ਜ਼ਿਲ੍ਹਾ ਫਾਜ਼ਿਲਕਾ), ਮਲੂਕ ਸਿੰਘ ਵਾਸੀ ਗੰਢੂ ਕਿਲਚਾ ਅਤੇ ਕਿਰਨਦੀਪ ਸਿੰਘ ਉਰਫ਼ ਦੀਪ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ, ਫਿਰੋਜ਼ਪੁਰ ਵਜੋਂ ਹੋਈ ਹੈ।
ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਕਿੱਲੋ 717 ਗ੍ਰਾਮ ਹੈਰੋਇਨ, 4 ਮੋਬਾਇਲ ਫੋਨ, ਇੱਕ ਚਿੱਟੇ ਰੰਗ ਦੀ ਕਾਰ ਬਰਾਮਦ ਕੀਤੀ। ਇਸ ਤੋਂ ਇਲਾਵਾ 2 ਪਿਸਟਲ ਗਲੌਕ , 2 ਮੈਗਜ਼ੀਨ ਅਤੇ 4 ਜਿੰਦਾ ਰੋਂਦ (9 ਐੱਮ.ਐੱਮ.) ਵੀ ਜ਼ਬਤ ਕੀਤੇ ਗਏ।
ਮਾਮਲੇ ਸਬੰਧੀ NDPS ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਤਫ਼ਤੀਸ਼ ਦੌਰਾਨ ਮੁਸੰਮੀ ਪ੍ਰਤਾਪ ਸਿੰਘ ਦੀ ਇੰਕਸ਼ਾਪ ਦੇ ਅਧਾਰ ‘ਤੇ ਉਸਦੇ ਘਰ ਨਾਲ ਲੱਗਦੀ ਡੰਗਰਾਂ ਵਾਲੀ ਹਵੇਲੀ ਵਿੱਚੋਂ ਹੋਰ 19 ਕਿੱਲੋ 578 ਗ੍ਰਾਮ ਹੈਰੋਇਨ ਅਤੇ 2 ਲੱਖ 5 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ।
ਅਤੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
