Trending Now
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
#ਅੰਤਰਰਾਸ਼ਟਰੀ ‘ਵਾਈਟ ਕੇਨ ਡੇ’ (ਚਿੱਟੀ ਛੜੀ ਦਿਵਸ) ਮੌਕੇ ਦੋ-ਰੋਜ਼ਾ ਵਰਕਸ਼ਾਪ
#ਫਿਰੋਜ਼ਪੁਰ ਵਿੱਚ ਹੈਰੋਇਨ ਦੀ ਵੱਡੀ ਖੇਪ ਬਰਾਮਦ, ਦੋ ਆਰੋਪੀਆਂ ਦੀ ਗ੍ਰਿਫ਼ਤਾਰੀ ਨਾਲ ਮਚੀ ਹਲਚਲ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਾਲੂ ਵਾਲਾ ਤੋਂ ਪਤੀ-ਪਤਨੀ ਗ੍ਰਿਫ਼ਤਾਰ, ISI ਲਈ ਜਾਸੂਸੀ ਕਰਨ ਅਤੇ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼
#ਦੂਜੇ ਦਿਨ ਵੀ ਸਮੂਹਿਕ ਛੁੱਟੀ ’ਤੇ ਰਹੇ ਸਰਕਾਰੀ ਮੁਲਾਜ਼ਮ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਵੀ ਰਹੇ ਬੰਦ
#ਤਹਿਸੀਲਦਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਮਨਿਸਟੀਰੀਅਲ ਸਰਵਿਸ ਯੂਨੀਅਨ ਨੇ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ‘ਚ ਕੀਤੀਆਂ ਗੇਟ ਰੈਲੀਆਂ
- kakkar.news
- February 18, 2026
- Punjab
ਮਨਿਸਟੀਰੀਅਲ ਸਰਵਿਸ ਯੂਨੀਅਨ ਨੇ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ‘ਚ ਕੀਤੀਆਂ ਗੇਟ ਰੈਲੀਆਂ
ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾਂ ਮੰਨਣ ਤੇ ਕੀਤੇ ਜਾਣਗੇ ਵੱਡੇ ਪੱਧਰ ਤੇ ਸੰਘਰਸ਼- ਜਿਲ੍ਹਾਂ ਪ੍ਰਧਾਨ ਪਿੱਪਲ ਸਿੰਘ
ਫਿਰੋਜ਼ਪੁਰ 18 ਫਰਵਰੀ 2026 (ਅਨੁਜ ਕੱਕੜ ਟੀਨੂੰ )
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਸੱਦੇ ‘ਤੇ ਜ਼ਿਲ੍ਹਾ ਇਕਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਭਰ ਦੇ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਜਿਵੇਂ ਕਮਿਸ਼ਨਰ ਦਫਤਰ, ਡੀਸੀ ਦਫਤਰ, ਲੋਕ ਨਿਰਮਾਣ ਵਿਭਾਗ , ਐਸਡੀਐਮ ਦਫਤਰ, ਸਕਾਰਤਾ ਵਿਭਾਗ, ਸਿੰਚਾਈ ਵਿਭਾਗ, ਆਬਕਾਰੀ ਤੇ ਕਰ ਵਿਭਾਗ , ਖੇਤੀਬਾੜੀ ਵਿਭਾਗ, ਰੋਡਵੇਜ਼, ਜੰਗਲਾਤ ਵਿਭਾਗ ਅਤੇ ਹੋਰ ਵੱਖ ਵੱਖ ਵਿਭਾਗਾਂ ਵਿੱਚ ਗੇਟ ਰੈਲੀਆਂ ਕੀਤੀਆਂ ਗਈਆਂ ਅਤੇ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ। ਰੈਲੀਆਂ ਨੂੰ ਸੰਬੋਧਨ ਕਰਦਿਆਂ ਪੀ.ਐਸ.ਐਮ.ਐਸ.ਯੂ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੋਨੂੰ ਕਸ਼ਯਪ ਨੇ ਕਿਹਾ ਕਿ ਸਰਕਾਰ ਨੂੰ ਜਥੇਬੰਦੀ ਵੱਲੋਂ ਦਿੱਤੇ ਗਏ ਮੰਗ ਪੱਤਰ ‘ਚ ਦਰਸਾਏ ਅਨੁਸਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਤੇ ਸਰਕਾਰ ਦੇ ਲਗਭਗ 4 ਸਾਲ ਪੂਰੇ ਹੋ ਗਏ ਹਨ। ਸਰਕਾਰ ਨਾਲ ਜਥੇਬੰਦੀ ਦੇ ਸੂਬਾਈ ਆਗੂਆਂ ਦੀਆਂ ਬਹੁਤ ਮੀਟਿੰਗਾਂ ਹੋਈਆਂ, ਪ੍ਰੰਤੂ ਮੀਟਿੰਗ ਵਿੱਚ ਸਰਕਾਰ ਵੱਲੋ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਵੀ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਪੰਜਾਬ ਦੇ ਸਮੂਹ ਮੁਲਾਜਮਾਂ ‘ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ, ਕਿਉਂ ਜੋ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਸਨ, ਅਜੇ ਤੱਕ ਪੂਰੇ ਨਹੀਂ ਕੀਤੇ, ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ, ਨਵੇਂ ਭਰਤੀ ਕ੍ਰਮਚਾਰੀਆਂ ਨੂੰ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਦੇਣਾ 4, 9, 14 ਪ੍ਰਵੀਨਤਾ ਤਰੱਕੀ, ਬੰਦ ਕੀਤੇ ਭੱਤੇ ਮੁੜ ਬਹਾਲ ਕਰਨਾ, ਡੀ.ਏ ਦੀਆਂ ਕਿਸਤਾਂ ਦੀ ਅਦਾਇਗੀ ਤੋਂ ਇਲਾਵਾ ਬਹੁਤੀਆਂ ਮੰਗਾਂ ਪੈਡਿੰਗ ਹੀ ਚੱਲ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਦੌਰਾਨ ਸਰਕਾਰ ਮੁਲਾਜਮਾਂ ਦੀ ਬੇਰੁਖੀ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ।ਕਿਸਾਨ, ਮਜਦੂਰ, ਦੁਕਾਨਦਾਰ ਦੇ ਨਾਲ-ਨਾਲ ਮੁਲਾਜ਼ਮ ਵਰਗ ਨੂੰ ਵੀ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਜਲਦੀ ਹੀ ਪੰਜਾਬ ਸਰਕਾਰ ਮੁਲਜ਼ਮਾਂ ਦੀਆਂ ਮੰਗਾਂ ਮੰਨਣ ਨਹੀਂ ਤਾਂ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ਤੇ ਐਕਸ਼ਨ ਕਰਕੇ ਆਉਣ ਵਾਲੇ ਵਿਧਾਨ ਸਭਾ ਸ਼ੈਸ਼ਨ ਦਾ ਘਿਰਾਓ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Categories

Recent Posts