ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ
- 24 Views
- kakkar.news
- February 19, 2026
- Punjab
ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ, 19 ਫ਼ਰਵਰੀ 2026 (ਅਨੁਜ ਕੱਕੜ ਟੀਨੂੰ)
ਚੰਡੀਗੜ੍ਹ ਵਿੱਖੇ ਹੋਈ ਦੋ ਰੋਜ਼ਾ ਸਿਵਲ ਸਰਜਨ ਕਾਨਫਰੰਸ ਤੋਂ ਬਾਅਦ ਅੱਜ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕਰਕੇ ਉੱਚ ਅਧਿਕਾਰੀਆਂ ਵੱਲੋਂ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰਾਂ ਸੰਬਧੀ ਦਿੱਤੇ ਨਿਰਦੇਸ਼ਾਂ ਨੂੰ ਇੰਨਬਿੰਨ ਲਾਗੂ ਕਰਨ ਲਈ ਹਿਦਾਇਤਾਂ ਜਾਰੀ ਕੀਤੀਆਂ। ਇਸ ਵਿੱਚ ਆਮ ਆਦਮੀ ਕਲੀਨਿਕ ਤੇ ਰੈਬੀਜ਼ ਦੇ ਇਲਾਜ਼, ਦਵਾਈਆਂ, ਮਾਤਾ ਅਤੇ ਬੱਚਾ ਸਿਹਤ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਗਰਭਵਤੀ ਮਹਿਲਾਵਾਂ ਦੀ ਸੰਭਾਲ, ਸੁਰੱਖਿਅਤ ਡਿਲਿਵਰੀ, ਟੀਕਾਕਰਨ ਅਤੇ ਬੱਚਿਆਂ ਦੀ ਪੋਸ਼ਣ ਸਥਿਤੀ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਾਰੇ ਅਧਿਕਾਰੀਆਂ ਅਤੇ ਸਟਾਫ਼ ਨੂੰ ਨਿਰਧਾਰਤ ਟਾਰਗੇਟ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਪੂਰੇ ਕਰਨ ਲਈ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਨਾਲ ਹੀ, ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਪਹੁੰਚ ਨੂੰ ਹਰ ਪੱਧਰ ’ਤੇ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਹੇਠ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਗਿਆ ਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰੂਪਰੇਖਾ ਉਲੀਕੀ ਗਈ। ਮੀਟਿੰਗ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਸਿਵਲ ਸਰਜਨ ਨੇ ਸਾਰੀਆਂ ਸਿਹਤ ਸੰਸਥਾਵਾਂ ਦਾ ਰਿਕਾਰਡ ਕੀਪਿੰਗ ਠੀਕ ਕਰਨ ਅਤੇ ਇੰਪਰੂਵਮੈਂਟ ਕਰਨ ਲਈ ਵੀ ਕਿਹਾ ਗਿਆ। ਇਸ ਮੌਕੇ ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਲਾਭ ਹਰ ਵਰਗ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।
