ਫਿਰੋਜ਼ਪੁਰ ਵਿੱਚ ਵੱਡੀ ਮਾਤਰਾ ਹੈਰੋਇਨ ਸਮੇਤ 2 ਨੌਜਵਾਨ ਕਾਬੂ
- 76 Views
- kakkar.news
- February 21, 2026
- Crime Punjab
ਫਿਰੋਜ਼ਪੁਰ ਵਿੱਚ ਵੱਡੀ ਮਾਤਰਾ ਹੈਰੋਇਨ ਸਮੇਤ 2 ਨੌਜਵਾਨ ਕਾਬੂ
ਫਿਰੋਜ਼ਪੁਰ, 21 ਫਰਵਰੀ 2026 (ਅਨੁਜ ਕੱਕੜ ਟੀਨੂੰ)
ਪੰਜਾਬ ਪੁਲਿਸ ਅਤੇ ਬੀ ਐਸ ਐਫ ਵੱਲੋਂ ਸਾਂਝੀ ਕਾਰਵਾਈ ਦੌਰਾਨ ਥਾਣਾ ਸਦਰ ਫਿਰੋਜ਼ਪੁਰ ਦੇ ਇਲਾਕੇ ਵਿੱਚ ਦੋ ਨੌਜਵਾਨਾਂ ਨੂੰ 1 ਕਿਲੋ 14 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਟੀਮ ਜਲੋ ਕੇ ਮੋੜ ਨੇੜੇ ਮੌਜੂਦ ਸੀ, ਤਾਂ 99 ਬਟਾਲੀਅਨ ਬੀਐਸਐਫ ਦੇ ਕਮਾਂਡਰ ਵੱਲੋਂ ਇਤਲਾਹ ਦਿੱਤੀ ਗਈ ਕਿ ਦੋ ਸ਼ੱਕੀ ਵਿਅਕਤੀਆਂ ਨੂੰ ਹੈਰੋਇਨ ਅਤੇ ਪੈਕਿੰਗ ਮਟੀਰੀਅਲ ਸਮੇਤ ਕਾਬੂ ਕੀਤਾ ਗਿਆ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਦੋਨੋਂ ਆਰੋਪੀਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੁੱਛਗਿੱਛ ਕੀਤੀ।
ਆਰੋਪੀਆਂ ਨੇ ਆਪਣੀ ਪਛਾਣ ਜਸਵਿੰਦਰ ਸਿੰਘ ਉਰਫ ਅੱਜੂ ਪੁੱਤਰ ਮਨਜੀਤ ਸਿੰਘ ਵਾਸੀ ਅਲੀ ਕੇ ਅਤੇ ਤਰਸੇਮ ਸਿੰਘ ਪੁੱਤਰ ਮਹਾ ਸਿੰਘ ਵਾਸੀ ਗੱਟੀ ਰਾਜੋ ਕੇ ਵਜੋਂ ਦੱਸੀ। ਕਾਬੂ ਕੀਤੀ ਗਈ ਹੈਰੋਇਨ ਦਾ ਵਜ਼ਨ ਕਰਨ ‘ਤੇ 1 ਕਿਲੋ 14 ਗ੍ਰਾਮ ਹੋਇਆ।
ਪੁਲਿਸ ਵੱਲੋਂ ਦੋਨੋਂ ਆਰੋਪੀਆਂ ਖ਼ਿਲਾਫ਼ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ
