ਐਸ.ਸੀ. ਲਾਭਪਾਤਰੀਆਂ ਲਈ ਦੋ ਹਫ਼ਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 2 ਮਾਰਚ ਤੋਂ ਸ਼ੁਰੂ ਹੋਵੇਗਾ : ਹਾਂਡਾ
- 19 Views
- kakkar.news
- February 23, 2026
- Punjab
ਐਸ.ਸੀ. ਲਾਭਪਾਤਰੀਆਂ ਲਈ ਦੋ ਹਫ਼ਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 2 ਮਾਰਚ ਤੋਂ ਸ਼ੁਰੂ ਹੋਵੇਗਾ : ਹਾਂਡਾ
ਫ਼ਿਰੋਜ਼ਪੁਰ, 23 ਫਰਵਰੀ 2026 (ਸਿਟੀਜਨਜ਼ ਵੋਇਸ)
ਪੰਜਾਬ ਸਰਕਾਰ ਵੱਲੋ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਪ੍ਰੇਰਿਤ ਕਰਨ ਲਈ ਸਕੀਮ ਨੈਸ਼ਨਲ ਲਾਈਵਸਟਾਕ ਮਿਸ਼ਨ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਿਰੋਜ਼ਪੁਰ ਸ੍ਰੀ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।
ਇਸ ਸਬੰਧੀ ਵ.ਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਐਸ.ਸੀ. ਸਿਖਿਆਰਥੀਆਂ ਨੂੰ 2 ਮਾਰਚ ਤੋਂ 13 ਮਾਰਚ 2026 ਤੱਕ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਕੇਂਦਰ ਗਿੱਲ (ਜ਼ਿਲ੍ਹਾ ਮੋਗਾ) ਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ (ਜ਼ਿਲ੍ਹਾ ਤਰਨਤਾਰਨ) ਵਿਖੇ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੀ ਫੀਸ ਉਨ੍ਹਾਂ ਦੀ ਸਿਖਲਾਈ ਪੂਰੀ ਹੋਣ ਉਪਰੰਤ ਉਨ੍ਹਾਂ ਦੇ ਖਾਤੇ ਵਿੱਚ ਵਾਪਸ ਕੀਤੀ ਜਾਵੇਗੀ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਡੇਅਰੀ ਦਾ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਉਮੀਦਵਾਰ 18 ਤੋਂ 55 ਸਾਲ ਤੱਕ ਦੀ ਉਮਰ ਦੇ ਪੰਜਾਬ ਵਸਨੀਕ ਪੇਂਡੂ ਪਿਛੋਕੜ ਵਾਲੇ ਅਤੇ ਘੱਟੋ-ਘੱਟ ਪੰਜਵੀਂ ਪਾਸ ਹੋਣੇ ਚਾਹੀਦੇ ਹਨ। ਉਨ੍ਹਾਂ ਕੋਲ ਘੱਟੋ-ਘੱਟ ਦੋ ਦੁਧਾਰੂ ਪਸ਼ੂ ਰੱਖਣ ਦਾ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ। ਟਰੇਨਿੰਗ ਕਰਨ ਉਪਰੰਤ ਲਾਭਪਾਤਰੀ ਡੇਅਰੀ ਯੂਨਿਟ ਸਥਾਪਿਤ ਕਰਨ ਲਈ ਕਰਜੇ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ ਅਤੇ ਕਰਜੇ ’ਤੇ 33 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਉਪਰੋਕਤ ਮਿਤੀ ਤੋਂ ਪਹਿਲਾਂ ਪੜ੍ਹਾਈ ਸੰਬੰਧੀ ਸਰਟੀਫ਼ਿਕੇਟ, ਜਾਤੀ ਸੰਬੰਧੀ ਸਰਟੀਫਿਕੇਟ, ਆਧਾਰ ਕਾਰਡ, ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫ਼ਤਰ ਡਿਪਟੀ ਡਾਇਰੈਕਟਰ ਫ਼ਿਰੋਜ਼ਪੁਰ ਵਿਖੇ ਕਾਗਜ਼ਾਤ ਜਮ੍ਹਾ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਕਾਰਜਕਾਰੀ ਅਫ਼ਸਰ ਸ੍ਰੀ ਕਪਲਮੀਤ ਸਿੰਘ ਸੰਧੂ ਨਾਲ ਮੋਬਾਈਲ ਨੰਬਰ 97793-52959 ’ਤੇ ਸੰਪਰਕ ਕੀਤਾ ਸਕਦਾ ਹੈ।

- February 23, 2026
ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਵੱਲੋਂ 72 ਗੁੰਮ ਹੋਏ ਮੋਬਾਈਲ ਅਸਲ ਮਾਲਕਾਂ ਦੇ ਹਵਾਲੇ
- February 21, 2026
फ़िरोज़पुर मंडल में टीटीई की तत्परता से बची एक रेलयात्री की जान
- February 21, 2026