Trending Now
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
#ਅੰਤਰਰਾਸ਼ਟਰੀ ‘ਵਾਈਟ ਕੇਨ ਡੇ’ (ਚਿੱਟੀ ਛੜੀ ਦਿਵਸ) ਮੌਕੇ ਦੋ-ਰੋਜ਼ਾ ਵਰਕਸ਼ਾਪ
#ਫਿਰੋਜ਼ਪੁਰ ਵਿੱਚ ਹੈਰੋਇਨ ਦੀ ਵੱਡੀ ਖੇਪ ਬਰਾਮਦ, ਦੋ ਆਰੋਪੀਆਂ ਦੀ ਗ੍ਰਿਫ਼ਤਾਰੀ ਨਾਲ ਮਚੀ ਹਲਚਲ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਾਲੂ ਵਾਲਾ ਤੋਂ ਪਤੀ-ਪਤਨੀ ਗ੍ਰਿਫ਼ਤਾਰ, ISI ਲਈ ਜਾਸੂਸੀ ਕਰਨ ਅਤੇ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼
#ਦੂਜੇ ਦਿਨ ਵੀ ਸਮੂਹਿਕ ਛੁੱਟੀ ’ਤੇ ਰਹੇ ਸਰਕਾਰੀ ਮੁਲਾਜ਼ਮ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਵੀ ਰਹੇ ਬੰਦ
ਤਨਖਾਹ ਕਟੌਤੀ ਰੱਦ ਨਾ ਹੋਣ ਦੀ ਸੂਰਤ ਵਿੱਚ ਮੁੱਖ ਮੰਤਰੀ ਰਿਹਾਇਸ਼ ਵੱਲ ਗੁਪਤ ਐਕਸ਼ਨ ਦੀ ਚਿਤਾਵਨੀ
- kakkar.news
- February 24, 2026
- Punjab
ਤਨਖਾਹ ਕਟੌਤੀ ਰੱਦ ਨਾ ਹੋਣ ਦੀ ਸੂਰਤ ਵਿੱਚ ਮੁੱਖ ਮੰਤਰੀ ਰਿਹਾਇਸ਼ ਵੱਲ ਗੁਪਤ ਐਕਸ਼ਨ ਦੀ ਚਿਤਾਵਨੀ
ਫ਼ਿਰੋਜ਼ਪੁਰ 24 ਫਰਵਰੀ 2026 (ਅਨੁਜ ਕੱਕੜ ਟੀਨੂੰ)
20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆ ਦੀਆ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੇ ਅੱਜ ਤੋਂ ਵਿਭਾਗ ਦਾ ਕੰਮ ਮੁਕੰਮਲ ਰੂਪ ਵਚ ਬੰਦ ਕਰ ਦਿੱਤਾ ਹੈ। ਆਗੂਆਂ ਨੇ ਦੱਸਿਆ ਕਿ ਤਨਖਾਹ ਕਟੌਤੀ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ 17 ਫਰਵਰੀ ਨੂੰ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆ ਵੱਲੋਂ ਕਰਮਚਾਰੀਆ ਦੀ ਤਨਖਾਹ ਕਟੌਤੀ ਨਾ ਕਰਨ ਅਤੇ 01.04.2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਫਾਈਲ 2 ਦਿਨ ਵਿਚ ਵਿੱਤ ਵਿਭਾਗ ਨੂੰ ਭੇਜਣ ਦਾ ਵਾਅਦਾ ਕੀਤਾ ਸੀ ਪਰ ਹੁਣ ਵਿਭਾਗ ਆਪਣੇ ਵਾਅਦੇ ਤੋਂ ਪਲਟ ਰਿਹਾ ਹੈ ਅਤੇ ਕਰਮਚਾਰੀਆਂ ਦੀ ਫਾਈਲ 6 ਦਿਨ ਬੀਤਣ ਤੇ ਵੀ ਸਿੱਖਿਆ ਵਿਭਾਗ ਵਿਚ ਘੁੰਮ ਰਹੀ ਹੈ। ਆਗੂਆਂ ਨੇ ਕਿਹਾ ਕਿ ਇਹ ਫਾਈਲ 10 ਅਕਤੂਬਰ ਤੋਂ ਸ਼ੁਰੂ ਹੋਈ ਹੈ ਜੋ ਕਿ 5 ਮਹੀਨੇ ਬੀਤਣ ਤੇ ਵੀ ਸਿੱਖਿਆ ਵਿਭਾਗ ਨੇ ਵਿੱਤ ਵਿਭਾਗ ਨੂੰ ਨਹੀਂ ਭੇਜੀ ਜਿਸ ਕਰਕੇ ਸਮੂਹ ਮੁਲਾਜ਼ਮਾਂ ਵਿਚ ਰੋਸ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਿਸ ਵਿਭਾਗ ਨੂੰ ਉਨ੍ਹਾਂ ਆਪਣੀ ਜਿੰਦਗੀ ਦੇ 15-20 ਸਾਲ ਦਿੱਤੇ ਉਹੀ ਵਿਭਾਗ ਹੁਣ 1007 ਮੁਲਾਜ਼ਮਾਂ ਦੇ ਪਰਿਵਾਰਾਂ ਦੀ ਬਚਦੀ ਜਿੰਦਗੀ ਰੋਲਣ ਦੀ ਕੋਸ਼ਿਸ਼ ਕਰ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 8 ਸਤੰਬਰ 2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆਂ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ। ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ ਮਿਤੀ 10 ਅਕਤੂਬਰ 2025 ਨੂੰ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆ ਨੂੰ 01.04.2018 ਤੋਂ ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਅਤੇ ਤਨਖਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ, ਜਿਸ ਦੌਰਾਨ ਉਨ੍ਹਾ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ ਪਰ 5 ਮਹੀਨੇ ਬੀਤਣ ਤੇ 01.04.2018 ਤੋਂ ਆਰਡਰ ਦੇਣ ਜਾਂ ਤਨਖਾਹਾਂ ਸਬੰਧੀ ਫੈਸਲਾ ਲੈਣ ਦੀ ਫਾਈਲ ਸਿੱਖਿਆ ਸਕੱਤਰ ਦਫਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ ਤੇ ਹੀ ਘੁੰਮ ਰਹੀ ਹੈ।
ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਸੰਧਾ, ਵਰਿੰਦਰ ਸਿੰਘ, ਜਨਕ ਸਿੰਘ, ਪਵਨ ਮਦਾਨ, ਸੁਨੀਲ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁਲਜ਼ਮਾਂ ਦੀਆ ਤਨਖਾਹਾਂ ਦਾ 60 ਪ੍ਰਤੀਸ਼ਤ ਫੰਡ ਪ੍ਰਾਪਤ ਹੋ ਰਿਹਾ ਹੈ ਇਸ ਦੇ ਬਾਵਜੂਦ ਸੂਬਾ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਕੱਟਣ ਤੇ ਤੁਲੀ ਹੋਈ ਹੈ ਅਤੇ ਵਾਰ-ਵਾਰ ਵਾਅਦੇ ਕਰਕੇ ਮੁਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਵੀ ਸਿੱਖਿਆ ਵਿਭਾਗ ਦੇ ਅਧਿਕਾਰੀ ਮੁਨਕਰ ਹੋ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਦੇ ਇਸ ਫੈਸਲੇ ਵਿਰੁੱਧ ਅਤੇ ਸਿੱਖਿਆ ਵਿਭਾਗ ਦੀ ਧੱਕੇਸ਼ਹੀ ਵਿਰੁੱਧ ਦਫਤਰੀ ਕਰਮਚਾਰੀ 25 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਮੋਹਾਲੀ ਦਾ ਘਿਰਾੳ ਕਰਨਗੇ ਅਤੇ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ ਕਰਨਗੇ। ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਕੱਟ ਲਾਉਣ ਦੇ ਹੁਕਮਾਂ ਨੂੰ ਨਾ ਰੋਕਿਆ ਤਾਂ ਮੁੱਖ ਮੰਤਰੀ ਅਤੇ ਮੰਤਰੀਆ ਦੇ ਘਰਾਂ ਦੇ ਬਾਹਰ ਵੀ ਗੁਪਤ ਐਕਸ਼ਨ ਕੀਤੇ ਜਾਣਗੇ।
Categories

Recent Posts