ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਮਹਿਲਾ ਸਮੇਤ ਤਿੰਨ ਗ੍ਰਿਫ਼ਤਾਰ”
- 55 Views
- kakkar.news
- March 3, 2026
- Crime Punjab
ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਮਹਿਲਾ ਸਮੇਤ ਤਿੰਨ ਗ੍ਰਿਫ਼ਤਾਰ
ਫਿਰੋਜ਼ਪੁਰ / ਮੱਖੂ, 3 ਮਾਰਚ 2026 (ਅਨੁਜ ਕੱਕੜ ਟੀਨੂੰ)
ਸਥਾਨਕ ਮੱਖੂ, ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਮਯਾਬੀ ਮਿਲੀ ਹੈ। ਜਾਣਕਾਰੀ ਅਨੁਸਾਰ ਸ:ਥ: ਲਖਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਕੈਨਾਲ ਕਲੌਨੀ ਮੱਖੂ ਤੋਂ ਦਰਿਆ ਬੰਨ ਵਾਲੀ ਸਾਈਡ ਵੱਲ ਜਾ ਰਹੀ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ।
ਤਲਾਸ਼ੀ ਦੌਰਾਨ ਕਾਰ ਵਿਚ ਸਵਾਰ ਜਗਦੀਪ ਸਿੰਘ ਉਰਫ ਜਗਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਟੀ ਤਰਨ ਤਾਰਨ, ਰਾਹੁਲ ਕੁਮਾਰ ਪੁੱਤਰ ਸੋਨੂ ਉਰਫ ਜਰਮਲ ਸਿੰਘ ਵਾਸੀ ਜ਼ੀਰਾ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਅਤੇ ਮਹਿਲਾ ਪੂਜਾ ਉਰਫ ਰੂਬੀ ਪਤਨੀ ਸੁੱਖਾ ਸਿੰਘ ਵਾਸੀ ਸੁਲਤਾਨਪੁਰ ਲੋਧੀ ਨੂੰ ਮਹਿਲਾ ਲੇਡੀ ਕਰਮਚਾਰੀ ਦੀ ਸਹਾਇਤਾ ਨਾਲ ਕਾਬੂ ਕੀਤਾ ਗਿਆ। ਚੈਕਿੰਗ ਦੌਰਾਨ ਉਨ੍ਹਾਂ ਪਾਸੋਂ 900 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਤਿੰਨਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ
