ਮਹਿਲਾਵਾਂ ਲਈ 1000 ਤੇ 1500 ਰੁਪਏ ਸਕੀਮ ਦਾ ਐਲਾਨ, ਫਿਰੋਜ਼ਪੁਰ ਵਿੱਚ ਲੱਡੂ ਵੰਡ ਕੇ ਮਨਾਈ ਖੁਸ਼ੀ
- 46 Views
- kakkar.news
- March 8, 2026
- Politics Punjab
ਮਹਿਲਾਵਾਂ ਲਈ 1000 ਤੇ 1500 ਰੁਪਏ ਸਕੀਮ ਦਾ ਐਲਾਨ, ਫਿਰੋਜ਼ਪੁਰ ਵਿੱਚ ਲੱਡੂ ਵੰਡ ਕੇ ਮਨਾਈ ਖੁਸ਼ੀ
ਫਿਰੋਜ਼ਪੁਰ ਵਿੱਚ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ, ਢੋਲ ਵਜਾ ਕੇ ਤੇ ਨੱਚ ਕੇ ਮਨਾਈ ਖੁਸ਼ੀ
ਫਿਰੋਜ਼ਪੁਰ 8 ਮਾਰਚ 2026 ( ਅਨੁਜ ਕੱਕੜ ਟੀਨੂੰ)
ਪੰਜਾਬ ਵਿਧਾਨ ਸਭਾ ਵਿੱਚ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਦੇ ਇਸ ਬਜਟ ਨੂੰ ਲੈ ਕੇ ਫਿਰੋਜ਼ਪੁਰ ਸ਼ਹਿਰ ਵਿੱਚ ਵਿਧਾਇਕ ਰਨਬੀਰ ਸਿੰਘ ਭੁੱਲਰ ਦੇ ਦਫ਼ਤਰ ਵਿੱਚ ਵੱਡੀ ਸਕਰੀਨ ਲਗਾ ਕੇ ਮਹਿਲਾਵਾਂ ਅਤੇ ਸਥਾਨਕ ਲੋਕਾਂ ਨੇ ਬਜਟ ਦਾ ਸਿੱਧਾ ਪ੍ਰਸਾਰਣ ਵੇਖਿਆ।
ਜਿਵੇਂ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਮ ਮਹਿਲਾਵਾਂ ਲਈ ਹਰ ਮਹੀਨੇ 1000 ਰੁਪਏ ਅਤੇ ਐਸ.ਸੀ. ਮਹਿਲਾਵਾਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਸਕੀਮ ਦੀ ਸ਼ੁਰੂਆਤ ਦਾ ਐਲਾਨ ਕੀਤਾ, ਉਥੇ ਮੌਜੂਦ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਮਹਿਲਾਵਾਂ ਨੇ ਤਾਲੀਆਂ ਵਜਾ ਕੇ, ਲੱਡੂ ਵੰਡ ਕੇ ਅਤੇ ਢੋਲ ਦੀ ਧੁਨ ‘ਤੇ ਨੱਚ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।
ਇਸ ਮੌਕੇ ਮਹਿਲਾਵਾਂ ਨੇ ਕਿਹਾ ਕਿ ਇਹ ਮੰਗ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਸੀ ਅਤੇ ਅੱਜ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤੀ ਮਿਲੇਗੀ ਅਤੇ ਉਹ ਆਪਣੇ ਛੋਟੇ-ਮੋਟੇ ਖਰਚੇ ਖੁਦ ਪੂਰੇ ਕਰ ਸਕਣਗੀਆਂ। ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਇਹ ਐਲਾਨ ਉਨ੍ਹਾਂ ਲਈ ਬਹੁਤ ਖੁਸ਼ੀ ਦੀ ਗੱਲ
