ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਘਰ ਚਲਿਆ ਪਿਲਾ ਪੰਜਾ
- kakkar.news
- March 11, 2026
- Crime Punjab
ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਘਰ ਚਲਿਆ ਪਿਲਾ ਪੰਜਾ
ਫਿਰੋਜ਼ਪੁਰ 11 ਮਾਰਚ 2026 (ਅਨੁਜ ਕੱਕੜ ਟੀਨੂੰ)
ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਕਸਬਾ ਗੁਰੂਹਰਸਹਾਏ ਦੇ ਪਿੰਡ ਛਾਂਗਾ ਰਾਏ ਹਿੱਠਾੜ੍ਹ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਦੇ ਘਰ ‘ਤੇ ਪੀਲਾ ਪੰਜਾਂ ਚਲਾ ਕੇ ਉਸ ਨੂੰ ਢਾਹ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਮਕਾਨ ਨਹਿਰੀ ਵਿਭਾਗ ਦੀ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕਰਕੇ ਬਣਾਇਆ ਗਿਆ ਸੀ।
ਜਾਣਕਾਰੀ ਮੁਤਾਬਕ ਪੁਲਿਸ ਅਤੇ ਨਹਿਰੀ ਵਿਭਾਗ ਦੀ ਸਾਂਝੀ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ। ਇਸ ਮੌਕੇ ‘ਤੇ ਭਾਰੀ ਪੁਲਿਸ ਬਲ ਵੀ ਮੌਜੂਦ ਰਿਹਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਮਨਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਹਰਜਿੰਦਰ ਸਿੰਘ ਖ਼ਿਲਾਫ਼ ਪਹਿਲਾਂ ਹੀ ਚਾਰ ਮਾਮਲੇ ਦਰਜ ਹਨ ਅਤੇ ਉਸ ਦੀ ਗਤੀਵਿਧੀ ਡਰੋਨ ਐਕਟਿਵਿਟੀ ਨਾਲ ਵੀ ਜੁੜੀ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਇਸ ਸਮੇਂ ਫਰਾਰ ਚੱਲ ਰਿਹਾ ਹੈ।
ਐਸਪੀਡੀ ਮਨਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026