Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਡਿਪਟੀ ਕਮਿਸ਼ਨਰ ਵੱਲੋਂ ਗੈਸ ਅਤੇ ਪੈਟਰੋਲ/ਡੀਜ਼ਲ ਦੇ ਸਬੰਧ ਵਿੰਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ
- kakkar.news
- March 11, 2026
- Punjab
ਡਿਪਟੀ ਕਮਿਸ਼ਨਰ ਵੱਲੋਂ ਗੈਸ ਅਤੇ ਪੈਟਰੋਲ/ਡੀਜ਼ਲ ਦੇ ਸਬੰਧ ਵਿੰਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਫ਼ਿਰੋਜ਼ਪੁਰ, 11 ਮਾਰਚ 2026 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ ਅਫਸਰ, ਸੇਲ ਅਫਸਰ (ਆਈ.ਓ.ਸੀ.ਐੱਲ) ਅਤੇ ਸਮੂਹ ਗੈਂਸ ਏਜੰਸੀਆਂ ਅਤੇ ਪੈਂਟਰੋਲ ਪੰਪਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਖਾੜੀ ਖੇਤਰ ਵਿੱਚ ਪੈਦਾ ਹੋਏ ਤਣਾਅ ਪੂਰਨ ਹਾਲਤਾਂ ਕਾਰਨ ਘਰੇਲੂ ਗੈਸ ਸਪਲਾਈ ਅਤੇ ਪੈਟਰੋਲ ਡੀਜ਼ਲ ਦੀ ਉਪਲੱਬਤਾ ਦੇ ਸਬੰਧ ਵਿੱਚ ਵਿਚਾਰ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਆਮ ਜਨਤਾ ਨੂੰ ਕਿਸੇ ਤਰ੍ਹਾਂ ਵੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਕੋਲ ਘਰੇਲੂ ਸਿਲੰਡਰ ਅਤੇ ਪੈਟਰੋਲ/ਡੀਜ਼ਲ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਹੈ। ਇਸ ਸਬੰਧੀ ਆਮ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਸਹੀ ਜਾਣਕਾਰੀ ਦੇ ਆਧਾਰ ਤੇ ਹੀ ਕਦਮ ਚੁੱਕਣ ਦੀ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਕਈ ਥਾਵਾਂ ਤੇ ਇਹ ਵੇਖਿਆ ਗਿਆ ਹੈ ਕਿ ਕੁਝ ਲੋਕ ਅਫ਼ਵਾਹਾਂ ਦੇ ਕਾਰਨ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਤੇ ਲੋੜ ਤੋਂ ਵੱਧ ਗੈਂਸ ਸਿੰਲਡਰਾਂ ਅਤੇ ਪੈਟਰੋਲ/ਡੀਜ਼ਲ ਦੀ ਖਰੀਦ ਕਰ ਰਹੇ ਹਨ। ਇਹ ਹਾਲਾਤ ਨਾ ਸਿਰਫ਼ ਆਮ ਜਨਤਾ ਲਈ ਮੁਸ਼ਕਲ ਪੈਦਾ ਕਰਦੇ ਹਨ, ਸਗੋਂ ਸਪਲਾਈ ਪ੍ਰਬੰਧ ’ਤੇ ਵੀ ਬੇਲੋੜਾ ਦਬਾਅ ਪੈਂਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਖਰੀਦ ਸਿਰਫ਼ ਆਪਣੀ ਲੋੜ ਮੁਤਾਬਕ ਹੀ ਕਰਨ। ਉਨ੍ਹਾ ਕਿਹਾ ਕਿ ਬਿਨਾਂ ਲੋੜ ਦੇ ਸਟਾਕ ਇਕੱਠਾ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਗਲਤ ਅਫ਼ਵਾਹ ਜਾਂ ਕਾਲਾ ਬਾਜ਼ਾਰੀ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਲੋਕ ਕਿਸੇ ਵੀ ਕਿਸਮ ਦੀ ਅਫ਼ਵਾਹ ਜਾਂ ਗਲਤ ਜਾਣਕਾਰੀ ਸੋਸ਼ਲ ਮੀਡੀਆ ਤੇ ਨਾ ਫੈਲਾਉਣ। ਜੇਕਰ ਕੋਈ ਮਹੱਤਵਪੂਰਨ ਜਾਣਕਾਰੀ ਹੋਵੇਗੀ ਤਾਂ ਉਹ ਸਰਕਾਰੀ ਸਰੋਤਾਂ ਰਾਹੀਂ ਹੀ ਜਾਰੀ ਕੀਤੀ ਜਾਵੇਗੀ। ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਜ਼ਰੂਰਤ ਤੋਂ ਜ਼ਿਆਦਾ ਗੈਸ ਤੇ ਪੈਟਰੋਲ/ਡੀਜ਼ਲ ਇਕੱਠਾ ਨਾ ਕਰਨ ਤਾਂ ਜੋ ਸਪਲਾਈ ਪ੍ਰਬੰਧ ਸੁਚੱਜੇ ਢੰਗ ਨਾਲ ਜਾਰੀ ਰਹੇ ਅਤੇ ਕਿਸੇ ਵੀ ਅਣਚਾਹੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ ਅਫ਼ਸਰ ਜਿਤਿਨ ਵਰਮਾ ਤੋਂ ਇਲਾਵਾ ਵੱਖ-ਵੱਖ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੇ ਮਾਲਕ ਆਦਿ ਹਾਜ਼ਰ ਸਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026