ਸੁਗਰ, ਬਲੱਡ ਪਰੈਸ਼ਰ , ਦਮੇ ਦੇ ਮਰੀਜ਼ ਰੱਖਣ ਖਾਸ ਅਹਿਤਿਆਤ
- 28 Views
- kakkar.news
- March 12, 2026
- Punjab
ਸੁਗਰ, ਬਲੱਡ ਪਰੈਸ਼ਰ , ਦਮੇ ਦੇ ਮਰੀਜ਼ ਰੱਖਣ ਖਾਸ ਅਹਿਤਿਆਤ
ਫਿਰੋਜ਼ਪੁਰ, 12 ਮਾਰਚ 2026 (ਅਨੁਜ ਕੱਕੜ ਟੀਨੂੰ)
ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਅਤੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਿਵਲ ਹੱਸਪਤਾਲ ਫਿਰੋਜ਼ਪੁਰ ਵਿੱਖੇ ਆਮ ਲੋਕਾਂ ਵਿੱਚ ਵੱਧ ਰਹੀ ਕਾਲਾ ਮੋਤੀਆ ਬਿਮਾਰੀ ਤੋਂ ਬਚਾਓ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਦੀਕਸ਼ਿਤ ਸਿੰਗਲਾ ਅਤੇ ਡਾ.ਅਸ਼ਮਿਤਾ ਬਜਾਜ ਨੇ ਕਿਹਾ ਕਿ ਗਲੋਕੋਮਾ ਦੇ ਲੱਛਣ ਅਸਧਾਰਨ ਸਿਰ ਦਰਦ, ਅੱਖਾਂ ਵਿੱਚ ਦਰਦ , ਪੜ੍ਹਨ ਵਾਲੀ ਐਨਕਾਂ ਦਾ ਵਾਰ ਵਾਰ ਬਦਲਣਾ, ਰੌਸ਼ਨੀ ਵੱਲ ਵੇਖਣ ਦੌਰਾਨ ਪਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਹਨ।
ਇਸ ਮੌਕੇ ਅਪਥੈਲਮਿਕ ਅਫ਼ਸਰ ਆਸ਼ੂ ਸ਼ਰਮਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ੂਗਰ ਅਤੇ ਹਾਈ ਬਲੱਡ ਪਰੈਸ਼ਰ ਬਿਮਾਰੀ ਨਾਲ ਪੀੜਤ ਮਰੀਜ਼ , ਅਲਰਜੀ, ਦਮਾਂ, ਚਮੜੀ ਰੋਗਾਂ ਦੇ ਪੀੜਤ ਜੋਂ ਸਟੀਰਾਈਡ ਦੀ ਵਰਤੋਂ ਕਰਦੇ ਹਨ, ਕਾਲਾ ਮੋਤੀਆ ਬਿਮਾਰੀ ਦੇ ਜਲਦੀ ਸ਼ਿਕਾਰ ਹੋ ਸਕਦੇ ਹਨ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਆਪਣੇਂ ਸੰਬੋਧਨ ਵਿੱਚ ਦੱਸਿਆ ਕਿ ਭਾਰਤ ਵਿੱਚ ਕਾਲਾ ਮੋਤੀਆ ( ਗਲੋਕੋਮਾ) ਸਥਾਈ ਅੰਨ੍ਹੇਪਣ ਦੇ ਕਾਰਨਾਂ ਵਿੱਚੋਂ ਇੱਕ ਮੁੱਖ ਕਾਰਣ ਹੈ। ਅਜਿਹੇ ਕਿਸੇ ਵੀ ਲੱਛਣ ਦੇ ਪ੍ਰਗਟ ਹੋਣ ਤੇ ਆਪਣੀ ਅੱਖਾਂ ਦਾ ਦਬਾਅ ( ਪਰੈਸਰ) ਤੁਰੰਤ ਚੈੱਕ ਕਰਵਾਉਣਾ ਚਾਹੀਦਾ ਹੈ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ 14 ਮਾਰਚ ਤੱਕ ਸਾਰੇ ਜਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਾਲੇ ਮੋਤੀਏ ਦੇ ਮੁਫ਼ਤ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ। ਸਾਰੇ ਸ਼ਕੀ ਲੱਛਣਾਂ ਵਾਲੇ ਵਿਅਕਤੀਆਂ ਨੂੰ ਇਹਨਾਂ ਕੈਂਪਾਂ ਦਾ ਲਾਭ ਲੈਣਾ ਚਾਹੀਦਾ ਹੈ।
ਇਸ ਮੌਕੇ ਨੇਹਾ ਭੰਡਾਰੀ ਡਿਪੁਟੀ ਮਾਸ ਮੀਡੀਆ ਅਫ਼ਸਰ ,ਸ਼ਿਵਾਨੀ ਸ਼ੁਕਲਾ ਫਾਰਮੇਸੀ ਅਫ਼ਸਰ , ਸ੍ਰੀਮਤੀ ਸਰਿਸ਼ਤਾ ਸ਼ਰਮਾ ਨਰਸਿੰਗ ਸਿਸਟਰ ,ਸ੍ਰੀਮਤੀ ਪਿੰਕੀ ਗਿੱਲ ਸਟਾਫ ਨਰਸ , ਸ਼ੇਖਰ , ਪਰਮਿੰਦਰ ਅਤੇ ਹੋਰ ਸਟਾਫ ਹਾਜ਼ਰ ਸੀ ।
