ਹੁਸੈਨੀਵਾਲਾ ਵਿਖੇ ਲੋਕਾਂ ਦੇ ਆਉਣ-ਜਾਣ ਲਈ ਸਪੈਸ਼ਲ ਬੱਸਾਂ ਅਤੇ ਰੇਲ ਗੱਡੀ ਚਲਾਈ ਜਾਵੇਗੀ
- 21 Views
- kakkar.news
- March 20, 2026
- Punjab
ਹੁਸੈਨੀਵਾਲਾ ਵਿਖੇ ਲੋਕਾਂ ਦੇ ਆਉਣ-ਜਾਣ ਲਈ ਸਪੈਸ਼ਲ ਬੱਸਾਂ ਅਤੇ ਰੇਲ ਗੱਡੀ ਚਲਾਈ ਜਾਵੇਗੀ
ਫ਼ਿਰੋਜ਼ਪੁਰ 20 ਮਾਰਚ 2026 (ਅਨੁਜ ਕੱਕੜ ਟੀਨੂੰ)
ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋਕਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਵਿਸ਼ੇਸ਼ ਤੌਰ ਤੇ ਬੱਸਾਂ ਅਤੇ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਨੇ ਦਿੱਤੀ ਹੈ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ ਤੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਸਮਾਗਮ ਵਾਲੇ ਦਿਨ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਵਿਖੇ ਸਥਾਪਿਤ ਕੀਤੇ ਨੰਬਰ 01632-252397 ਜਾਂ 01632-252398 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਸਮਾਗਮ ਵਾਲੀ ਥਾਂ ਤੇ ਲੋਕਾਂ ਦੇ ਆਉਣ-ਜਾਣ ਲਈ ਵਿਸ਼ੇਸ਼ ਤੌਰ ਤੇ ਸਪੈਸ਼ਲ ਬੱਸ ਅਤੇ ਰੇਲ ਗੱਡੀ ਚਲਾਈ ਜਾਵੇਗੀ। ਸਪੈਸ਼ਲ ਬੱਸਾਂ ਸਵੇਰੇ 7:30 ਵਜੇ ਫਿਰੋਜ਼ਪੁਰ ਸ਼ਹਿਰ ਬੱਸ ਅੱਡੇ ਅਤੇ ਫਿਰੋਜ਼ਪੁਰ ਛਾਉਣੀ ਬੱਸ ਅੱਡੇ ਸਵੇਰੇ 8 ਵਜੇ ਤੋਂ ਹੁਸੈਨੀਵਾਲਾ ਲਈ ਸ਼ਾਮ 4 ਵਜੇ ਤੱਕ ਚੱਲਣਗੀਆਂ ਅਤੇ ਵਾਪਸੀ ਲਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ। ਇਸੇ ਤਰ੍ਹਾਂ ਹੀ ਸਪੈਸ਼ਲ ਟ੍ਰੇਨ ਫ਼ਿਰੋਜ਼ਪੁਰ ਛਾਉਣੀ ਤੋਂ ਸਵੇਰੇ 9 ਵਜੇ, 10:30 ਵਜੇ, 11:55 ਵਜੇ, ਦੁਪਹਿਰ 1:50 ਵਜੇ, 3:30 ਵਜੇ ਅਤੇ ਸ਼ਾਮ 5 ਵਜੇ ਤੱਕ ਹੁਸੈਨੀਵਾਲਾ ਲਈ ਚੱਲੇਗੀ ਅਤੇ ਹੁਸੈਨੀਵਾਲਾ ਤੋਂ ਵਾਸਪੀ ਫਿਰੋਜ਼ਪੁਰ ਛਾਉਣੀ ਲਈ ਸਵੇਰੇ 9:40, 11:10, ਦੁਪਹਿਰ 12:45, 2:40, 4:20 ਅਤੇ ਸ਼ਾਮ 6 ਵਜੇ ਚੱਲੇਗੀ।

- March 20, 2026
ਜਿਲ੍ਹੇ ਵਿੱਚ ਰਸੋਈ ਗੈਸ ਦੀ ਕੋਈ ਕਮੀ ਨਹੀਂ : ਏ.ਡੀ.ਸੀ.
- March 20, 2026