Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਵਿਸ਼ਵ ਓਰਲ ਹੈਲਥ ਦਿਵਸ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ
- kakkar.news
- March 20, 2026
- Punjab
ਵਿਸ਼ਵ ਓਰਲ ਹੈਲਥ ਦਿਵਸ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ
ਫ਼ਿਰੋਜ਼ਪੁਰ, 20 ਮਾਰਚ 2026 (ਅਨੁਜ ਕੱਕੜ ਟੀਨੂੰ)
ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸ਼ਵ ਓਰਲ ਹੈਲਥ ਦਿਵਸ ਦੇ ਸੰਬਧ ਵਿਚ ਡਿਪਟੀ ਡਾਇਰੈਕਟਰ ਡੈਂਟਲ ਹੈਲਥ ਡਾ. ਪੰਕਜ ਗੁਪਤਾ ਦੀ ਅਗਵਾਈ ਵਿਚ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ ਅਤੇ ਮੂੰਹ ਦੀ ਸਿਹਤ ਜਾਂਚ ਸੰਬਧੀ ਕੈਂਪ ਵੀ ਲਗਾਇਆ ਗਿਆ। ਜਾਗਰੁਕਤਾ ਸੈਮੀਨਾਰ ਵਿੱਚ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਢੀਂਗਰਾ ਉਚੇਚੇ ਤੋਰ ’ਤੇ ਸ਼ਾਮਲ ਹੋਏ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਦੰਦਾ ਦੇ ਰੋਗਾਂ ਦੇ ਮਾਹਿਰ ਡਾ. ਪੰਕਜ ਗੁਪਤਾ ਨੇ ਕਿਹਾ ਕਿ ਵਿਸ਼ਵ ਓਰਲ ਹੈਲਥ ਦਿਵਸ ਮਨਾਉਣ ਦਾ ਮੁੱਖ ਮੱਕਸਦ ਦੁਨੀਆਂ ਭਰ ਦੇ ਲੋਕਾਂ ਵਿੱਚ ਮੂੰਹ ਦੀ ਸਿਹਤ ਦੀ ਜਰੂਰਤ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਨੂੰ ਆਪਣੇ ਮੂੰਹ ਨੂੰ ਸਿਹਤਮੰਦ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਪ੍ਰੇਰਿਤ ਕਰਨਾ ਹੈ। ਇਸ ਕੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਕਾਰੀ ਸਿਹਤ ਸੰਸਥਾਵਾਂ ਵਿੱਖੇ ਜਾਗਰੂਕਤਾ ਕੈਂਪ ਲਗਾਉਣ ਦੇ ਨਾਲ-
ਨਾਲ ਮੂੰਹ ਦੇ ਰੋਗਾਂ ਸਬੰਧੀ ਜਾਂਚ ਕੈਂਪ ਵੀ ਆਯੋਜਿਤ ਕੀਤੇ ਗਏ ਹਨ । ਉਨ੍ਹਾ ਦੱਸਿਆ ਕਿ ਜੇਕਰ ਕਿਸੇ ਕਾਰਨ ਸਾਡੇ ਮੂੰਹ ਚ ਕੋਈ ਇਨਫੈਕਸ਼ਨ ਹੋਵੇ ਤਾਂ ਸਾਡੇ ਮੂੰਹ ਰਾਹੀਂ ਚਬਾਇਆ ਭੋਜਨ ਵੀ ਦੂਸ਼ਿਤ ਹੋ ਸਕਦਾ ਹੈ। ਜਿਸ ਨਾਲ ਮਨੁੱਖੀ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਸੈਮੀਨਾਰ ਦੌਰਾਨ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਦੱਸਿਆ ਕਿ ਦਿਨ ਵਿਚ ਘੱਟੋ-ਘੱਟ ਦੋ ਵਾਰ ਬੁਰਸ਼ ਜ਼ਰੂਰ ਕਰਨਾ ਚਾਹੀਦਾ ਹੈ। ਤਾਜ਼ਾ ਅਤੇ ਪਚਣ ਵਾਲਾ ਭੋਜਨ ਜਿਵੇਂ ਕਿ ਤਾਜ਼ੇ ਫਲ, ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਸਾਬਤ ਅਨਾਜ ਦਾ ਸੇਵਨ ਕਰਨਾ ਚਾਹੀਦਾ ਹੈ। ਭੋਜਨ ਨੂੰ ਚੰਗੀ ਤਰ੍ਹਾਂ ਚਬਾਉਣ ਨਾਲ ਮੂੰਹ ‘ਚ ਜ਼ਰੂਰੀ ਐਨਜ਼ਾਈਮਜ਼ ਸਹੀ ਢੰਗ ਨਾਲ ਨਿਕਲਦੇ ਹਨ ਜੋ ਪਾਚਨ ਕਿਰਿਆ ਨੂੰ ਠੀਕ ਰੱਖਣ ‘ਚ ਬਹੁਤ ਫਾਇਦੇਮੰਦ ਹੁੰਦਾ ਹੈ। ਜਿਆਦਾ ਮਿੱਠੇ ਅਤੇ ਪ੍ਰੋਸੈਸਡ ਭੋਜਨ ਤੋਂ ਪਰਹੇਜ ਕਰਨਾ ਚਾਹੀਦਾ ਹੈ। ਸਾਲ ਵਿੱਚ ਇੱਕ ਵਾਰ ਤੁਹਾਨੂੰ ਆਪਣੇ ਦੰਦਾਂ ਅਤੇ ਆਪਣੇ ਮੂੰਹ ਦੀ ਜਾਂਚ ਜ਼ਰੂਰ ਕਰਵਾਓ ਤਾਂ ਕਿ ਦੰਦਾਂ ਜਾਂ ਮੂੰਹ ਵਿੱਚ ਕੋਈ ਸਮੱਸਿਆ ਹੋਵੇ ਤਾਂ ਉਸ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਕੀਤਾ ਜਾ ਸਕੇ।
ਇੱਸ ਮੋਕੇ ਜੈਨਸਿਸ ਇੰਸਟੀਚਿਊਟ ਆਫ ਨਰਸਿੰਗ ਦੀਆਂ ਬੀ ਐਸ ਸੀ ਨਰਸਿੰਗ ਦੀਆਂ ਵਿਦਿਆਰਥਣਾਂ ਸੁਪਨਪ੍ਰੀਤ ਕੌਰ, ਜਸਲੀਨ ਕੌਰ ਅਤੇ ਅਰਮੀਨ ਕੌਰ ਸੰਧੂ ਹਸਪਤਾਲ਼ ਵਿੱਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ” ਹੈਪੀ ਮੰਥ – ਹੈਪੀ ਲਾਈਫ” ਸਲੋਗਨ ਤੇ ਅਧਾਰਿਤ ਇਸ ਮੁਹਿੰਮ ਤਹਿਤ ਦੰਦਾਂ ਅਤੇ ਮੂੰਹ ਦੀ ਦੇਖਭਾਲ ਹੀ ਚੰਗੀ ਸਿਹਤ ਦਾ ਆਧਾਰ ਬਣਦੀ ਹੈ। ਇਸ ਲਈ ਸਾਨੂੰ ਆਪਣੇ ਮੂੰਹ ਅਤੇ ਦੰਦਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਮਸੂੜਿਆਂ ਵਿਚ ਖੂਨ ਆਉਣਾਂ, ਮੂੰਹ ਵਿਚੋਂ ਬਦਬੂ ਆਉਣਾਂ,ਦੰਦਾ ਦਾ ਪੀਲਾ ਜਾ ਕਾਲਾ ਪੈ ਜਾਣਾ, ਦੰਦਾਂ ਵਿਚ ਖੋੜ ਪੈ ਜਾਣੀ, ਠੰਡਾ-ਗਰਮ ਲੱਗਣਾ ਅਤੇ ਦਰਦ ਦਾ ਹੋਣਾਂ ਆਮ ਬੀਮਾਰੀਆਂ ਹਨ, ਪਰ ਜੇਕਰ ਅਸੀ ਸਮੇਂ ਸਿਰ ਇਨ੍ਹਾਂ ਦਾ ਇਲਾਜ ਕਰਵਾ ਲਈਏ ਤਾਂ ਅਸੀ ਆਪਣੇ ਦੰਦਾਂ ਨੂੰ ਗੰਭੀਰ ਬੀਮਾਰੀਆਂ ਤੋਂ ਬਚਾਅ ਸਕਦੇ ਹਾਂ। ਉਨ੍ਹਾਂ ਨੇ ਦੰਦਾਂ ਦੀਆਂ ਬੀਮਾਰੀਆਂ ਦੀ ਰੋਕਥਾਮ, ਇਲਾਜ ਅਤੇ ਮੂੰਹ ਦੇ ਕੈਂਸਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026