Trending Now
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
ਸਿਹਤ ਵਿਭਾਗ ਵੱਲੋਂ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਖਾਣ ਵਾਲੀ ਵਸਤੂਆਂ ਦੇ ਸੈਂਪਲ ਲਏ
- kakkar.news
- March 20, 2026
- Punjab
ਸਿਹਤ ਵਿਭਾਗ ਵੱਲੋਂ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਖਾਣ ਵਾਲੀ ਵਸਤੂਆਂ ਦੇ ਸੈਂਪਲ ਲਏ
ਫਿਰੋਜ਼ਪੁਰ, 20 ਮਾਰਚ 2026 (ਅਨੁਜ ਕੱਕੜ ਟੀਨੂੰ)
ਲੋਕਾਂ ਦੀ ਸਿਹਤ ਨਾਲ ਖਿਲਵਾੜ ਰੋਕਣ ਅਤੇ ਸ਼ੁੱਧ ਖਾਣ-ਪੀਣ ਦੀਆਂ ਵਸਤੂਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਇੱਕ ਅਹਿਮ ਕਾਰਵਾਈ ਕੀਤੀ ਗਈ। ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਫੂਡ ਬ੍ਰਾਂਚ ਟੀਮ ਨੇ ਸਥਾਨਕ ਸੈਂਟਰਲ ਜੇਲ੍ਹ ਦਾ ਦੌਰਾ ਕਰ ਖਾਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ।
ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਮਰਵੀਰ ਸਿੰਘ ਸਿੱਧੂ ਨੇ ਦੱਸਿਆ ਕੀ ਚੈਕਿੰਗ ਦੌਰਾਨ ਟੀਮ ਵੱਲੋਂ ਜੇਲ੍ਹ ਦੀ ਰਸੋਈ ਅਤੇ ਕੰਟੀਨ ਵਿੱਚ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ।ਇਸ ਮੌਕੇ ‘ਤੇ ਮੌਜੂਦ ਫੂਡ ਸੇਫਟੀ ਅਫ਼ਸਰਾਂ ਨੇ ਖਾਣ ਪੀਣ ਦੀਆ ਵਸਤੂਆਂ ਦੇ ਸੈਂਪਲ ਭਰੇ ਤਾਂ ਜੋ ਇਹਨਾਂ ਦੀ ਸ਼ੁੱਧਤਾ ਦੀ ਜਾਂਚ ਲੈਬਾਰਟਰੀ ਵਿੱਚ ਕੀਤੀ ਜਾ ਸਕੇ।
ਡਾ. ਅਮਰਵੀਰ ਸਿੰਘ ਨੇ ਜੇਲ੍ਹ ਪ੍ਰਸ਼ਾਸਨ ਨੂੰ ਰਸੋਈ ਵਿੱਚ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਰੱਖਣ ਅਤੇ ਸਿਰਫ਼ ਮਿਆਰੀ ਵਸਤੂਆਂ ਹੀ ਵਰਤਣ ਲਈ ਕਿਹਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਚਾਹੇ ਕੋਈ ਆਮ ਨਾਗਰਿਕ ਹੋਵੇ ਜਾਂ ਜੇਲ੍ਹ ਦਾ ਕੈਦੀ, ਹਰ ਕਿਸੇ ਨੂੰ ਮਿਆਰੀ ਅਤੇ ਸਿਹਤਮੰਦ ਭੋਜਨ ਮਿਲੇ। ਉਹਨਾਂ ਦੱਸਿਆ ਕਿ ਲਏ ਗਏ ਸੈਂਪਲਾਂ ਦੀ ਗੁਣਵੱਤਾ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਭੇਜਿਆ ਜਾ ਰਿਹਾ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026