ਫਿਰੋਜ਼ਪੁਰ ਦੇ ਕਿਲੇ ਵਾਲਾ ਚੌਕ ਵਿਖੇ ਨਾਜਾਇਜ਼ ਪਿਸਤੌਲ ਸਮੇਤ ਇਕ ਵਿਅਕਤੀ ਕਾਬੂ
- 10 Views
- kakkar.news
- March 23, 2026
- Crime Punjab
ਫਿਰੋਜ਼ਪੁਰ ਦੇ ਕਿਲੇ ਵਾਲਾ ਚੌਕ ਵਿਖੇ ਨਾਜਾਇਜ਼ ਪਿਸਤੌਲ ਸਮੇਤ ਇਕ ਵਿਅਕਤੀ ਕਾਬੂ
ਫਿਰੋਜ਼ਪੁਰ 23 ਮਾਰਚ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਪੁਲਿਸ ਵੱਲੋਂ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਸ਼ੱਕੀ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ।
ਪੁਲਿਸ ਜਾਣਕਾਰੀ ਮੁਤਾਬਕ, ਸ:ਥ: ਸਰਬਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਇਲਾਕੇ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਰੋਮਸ ਪੁੱਤਰ ਜੰਗ ਵਾਸੀ ਬਸਤੀ ਸ਼ੇਖਾ ਵਾਲੀ ਫਿਰੋਜ਼ਪੁਰ ਜੋ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਦਾ ਆਦੀ ਹੈ ਅਤੇ ਕਿਲੇ ਵਾਲਾ ਚੌਕ ਨੇੜੇ ਨਾਜਾਇਜ਼ ਪਿਸਤੌਲ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਮੌਜੂਦ ਹੈ।
ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ 32 ਬੋਰ ਪਿਸਤੌਲ ਬਰਾਮਦ ਹੋਇਆ।
ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

- March 23, 2026
शहीदी मेला–हुसैनीवाला के अवसर पर रेलवे द्वारा विशेष प्रबंध
- March 23, 2026