ਜਿ਼ਲ੍ਹਾ ਪੁਲਿਸ ਫਾਜਿਲਕਾ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਪਾਸੋਂ 6 ਕਿਲੋ 500 ਗ੍ਰਾਮ ਅਫੀਮ ਬਰਾਮਦ
- 113 Views
- kakkar.news
- September 13, 2022
- Crime Punjab
ਜਿ਼ਲ੍ਹਾ ਪੁਲਿਸ ਫਾਜਿਲਕਾ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਪਾਸੋਂ 6 ਕਿਲੋ 500 ਗ੍ਰਾਮ ਅਫੀਮ ਬਰਾਮਦ
ਫਾਜਿ਼ਲਕਾ, ਫ਼ਿਰੋਜ਼ਪੁਰ (ਸੁਭਾਸ਼ ਕੱਕੜ)13 ਸਤੰਬਰ
ਪੰਜਾਬ ਸਰਕਾਰ ਵੱਲੋਂ ਨਸਿ਼ਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਜਨਰਲ ਪੁਲਿਸ ਫਿਰੋਜਪੁਰ ਰੇਂਜ, ਫਿਰੋਜਪੁਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ ਭੁਪਿੰਦਰ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਫਾਜਿ਼ਲਕਾ ਦੀ ਅਗਵਾਈ ਹੇਠ ਜਿਲ੍ਹਾ ਫਾਜਿਲਕਾ ਵਿੱਚ ਨਸਿ਼ਆਂ ਨੂੰ ਠੱਲ ਪਾਉਣ ਲਈ ਜਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸ਼੍ਰੀ ਗੁਰਬਿੰਦਰ ਸਿੰਘ, ਕਪਤਾਨ ਪੁਲਿਸ (ਇੰਨਵੈਂ) ਫਾਜਿਲਕਾ, ਸ੍ਰੀ ਸੁਖਵਿੰਦਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ (ਇੰਨ:) ਫਾਜਿਲਕਾ ਅਤੇ ਸ੍ਰੀ ਅਤੁਲ ਸੋਨੀ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਡ ਜਲਾਲਾਬਾਦ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਵੱਡੀ ਕਾਰਵਾਈ ਅਮਲ ਵਿੱਚ ਲਿਆਉਦਿਆਂ ਐਸ.ਆਈ.ਅਮਰਿੰਦਰ ਸਿੰਘ ਗਿੱਲ ਇੰਚਾਰਜ ਸੀ.ਆਈ.ਏ ਫਾਜਿਲਕਾ ਵੱਲੋਂ ਚੈਕਿੰਗ ਸ਼ੱਕੀ ਪੁਰਸ਼ਾ ਦਾ ਵਹੀਲਕਾ ਦੇ ਸਬੰਧ ਵਿੱਚ ਬਾਹੱਦ ਰਕਬਾ ਟਾਹਲੀ ਵਾਲਾ ਬੋਦਲਾ ਪੁੱਲ ਸੂਆ ਥਾਣਾ ਅਰਨੀ ਵਾਲਾ ਪਰ ਨਾਕਾਬੰਦੀ ਕੀਤੀ ਹੋਈ ਸੀ ਤਾਂ ਅਰਨੀਵਾਲਾ ਦੀ ਤਰਫੋਂ ਆਉਦੀ ਇੱਕ ਕਾਰ ਸਵਿਫਟ ਰੰਗ ਚਿੱਟਾ ਨੰਬਰੀ ਪੀ ਬੀ 05- ਏਜੀ 5652 ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਕਾਰ ਵਿੱਚੋਂ ਜਸਨਪ੍ਰੀਤ ਸਿੰਘ ਉਰਫ ਜ਼ਸ਼ਨ ਪੁੱਤਰ ਰਣਜੀਤ ਸਿੰਘ ਵਾਸੀ ਲਾਲਚੀਆ ਥਾਣਾ ਲੱਖੋ ਕੇ ਬਹਿਰਾਮ ਜਿਲ੍ਹਾ ਫਿਰੋਜਪੁਰ ਅਤੇ ਸੰਦੀਪ ਕੁਮਾਰ ਉਰਫ ਸੀਪਾ ਪੁੱਤਰ ਤਰਸੇਮ ਲਾਲ ਵਾਸੀ ਗੁਰੂਹਰਸਾਏ ਰੋਡ ਨੇੜੇ ਸਰਕਾਰੀ ਮਿਡਲ ਸਕੂਲ ਸਾਦਕ ਹਾਲ ਮਾਨੀ ਸਿੰਘ ਵਾਲਾ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ ਕੋਲੋ 6 ਕਿਲੋਂ 500 ਗ੍ਰਾਮ ਅਫੀਮ ਬ੍ਰਾਮਦ ਹੋਣ ਤੇ ਮੁਕੱਦਮਾ ਨੰਬਰ 109 ਮਿਤੀ 12.09.2022 ਅ/ਧ 18 (ਸੀ),29/61/85 ਐਨਡੀਪੀਐਸ ਐਕਟ ਤਹਿਤ ਥਾਣਾ ਅਰਨੀ ਵਾਲਾ ਜਿਲ੍ਹਾ ਫਾਜਿਲਕਾ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਗਿਆ।ਦੋਸੀਆ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕਰਕੇ ਪੁੱਛ ਗਿੱਛ ਕਰਕੇ ਇਨ੍ਹਾਂ ਕੋਲੋਂ ਹੋਰ ਬ੍ਰਾਮਦਗੀ ਹੋਣ ਦਾ ਅੰਦੇਸ਼ਾ ਹੈ।
ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਦੇ ਖਿਲਾਫ ਪਹਿਲਾ ਹੇਠ ਲਿਖੇ ਮੁਕੱਦਮੇ ਦਰਜ ਹਨ:
ਮੁਕਦਮਾ ਨੰਬਰ-88/21 ਅਧ 307,18/61/85 ਐਨ ਡੀ ਪੀ ਐਸ ਐਕਟ ਥਾਣਾ ਸਿਟੀ ਫਰੀਦਕੋਟ ਵਿੱਚ ਨਾਮਜਦ ਕੀਤਾ ਗਿਆ ਸੀ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024