ਫਿਰੋਜ਼ਪੁਰ ਪੁਲਿਸ ਵੱਲੋਂ ਆਈਸ ਡਰੱਗ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
- 51 Views
- kakkar.news
- March 25, 2026
- Crime Punjab
ਫਿਰੋਜ਼ਪੁਰ ਪੁਲਿਸ ਵੱਲੋਂ ਆਈਸ ਡਰੱਗ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਫਿਰੋਜ਼ਪੁਰ 25 ਮਾਰਚ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੇ ਪਿੰਡ ਪੀਰ ਮੁਹੰਮਦ ਇਲਾਕੇ ਵਿੱਚ ਪੁਲਿਸ ਵੱਲੋਂ ਗਸ਼ਤ ਵ ਚੈਕਿੰਗ ਦੌਰਾਨ ਕਾਰਵਾਈ ਕਰਦਿਆਂ ਦੋ ਆਰੋਪੀਆਂ ਨੂੰ ਗਿਰਫ਼ਤਾਰ ਕਰੇਕ ਓਹਨਾ ਪਾਸੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਸਹਾਇਕ ਥਾਣਾ ਮੁਖੀ ਜਗਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ।ਜਦੋਂ ਪੁਲਿਸ ਟੀਮ ਪਿੰਡ ਪੀਰ ਮੁਹੰਮਦ ਤੋਂ ਬਸਤੀ ਚਾਂਬ ਵੱਲ ਸਰਕਾਰੀ ਸਮਾਰਟ ਸਕੂਲ ਦੇ ਨੇੜੇ ਪਹੁੰਚੀ, ਤਾਂ ਸਾਹਮਣੇ ਤੋਂ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਨੌਜਵਾਨ ਆ ਰਹੇ ਸਨ। ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਦੋਨਾਂ ਦੇ ਕਬਜ਼ੇ ਵਿੱਚੋਂ 521 ਗ੍ਰਾਮ ਆਈਸ (ਨਸ਼ੀਲਾ ਪਦਾਰਥ) ਬਰਾਮਦ ਹੋਈ। ਉਹਨਾ ਦਾ ਨਾਮ ਪਤਾ ਪੁੱਛਣ ਤੇ ਉਹਨਾਂ ਨੇ ਆਪਣਾ ਨਾਮ ਕਰਮਪਾਲ ਸਿੰਘ ਉਰਫ ਬੱਬੂ ਪੁੱਤਰ ਬੂੜ ਸਿੰਘ ਅਤੇ ਮੇਜਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀਆਂਨ ਚੱਕ ਭੰਗੇ ਵਾਲਾ ਦਸਿਆ। ਪੁਲਿਸ ਵੱਲੋ ਦੋਹਾ ਆਰੋਪੀਆਂ ਨੂੰ ਗਿਰਫ਼ਤਾਰ ਕਰ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ ।
