ਫਿਰੋਜ਼ਪੁਰ ਵਿੱਚ ਰਾਣਾ ਗੁਰਮੀਤ ਸਿੰਘ ਸੋਢੀ ਦੀ ਪ੍ਰੈਸ ਕਾਨਫਰੰਸ, ਚੰਡੀਗੜ੍ਹ ਹਮਲੇ ‘ਤੇ ਜਤਾਇਆ ਦੁੱਖ
- 45 Views
- kakkar.news
- April 2, 2026
- Politics Punjab
ਫਿਰੋਜ਼ਪੁਰ ਵਿੱਚ ਰਾਣਾ ਗੁਰਮੀਤ ਸਿੰਘ ਸੋਢੀ ਦੀ ਪ੍ਰੈਸ ਕਾਨਫਰੰਸ, ਚੰਡੀਗੜ੍ਹ ਹਮਲੇ ‘ਤੇ ਜਤਾਇਆ ਦੁੱਖ
ਫਿਰੋਜਪੁਰ 2 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਵਿੱਚ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਭਾਜਪਾ ਦੇ ਸਪੈਸ਼ਲ ਇਨਵਾਈਟ ਨੈਸ਼ਨਲ ਐਗਜ਼ਿਕਿਊਟਿਵ ਕਮੇਟੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਨੂੰ ਬਹੁਤ ਹੀ ਦੁਖਦਾਈ ਘਟਨਾ ਕਰਾਰ ਦਿੱਤਾ।
ਰਾਣਾ ਸੋਢੀ ਨੇ ਕਿਹਾ ਕਿ ਇਹ ਅੰਦਰੂਨੀ ਤਾਕਤਾਂ ਦਾ ਕੰਮ ਹੈ ਜੋ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਲੋਕ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜ ਰਹੇ ਹਨ, ਜਿਸ ਕਰਕੇ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੀਆਂ ਕਈ ਘਟਨਾਵਾਂ ਪਹਿਲਾਂ ਵੀ ਸਾਹਮਣੇ ਆ ਚੁੱਕੀਆਂ ਹਨ।
ਰਾਣਾ ਸੋਢੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨੂੰ ਸ਼ਾਂਤ ਨਹੀਂ ਰਹਿਣ ਦੇਣਾ ਚਾਹੁੰਦੀਆਂ। ਉਨ੍ਹਾਂ ਸਵਾਲ ਉਠਾਇਆ ਕਿ ਹੋਰ ਰਾਜਨੀਤਿਕ ਪਾਰਟੀਆਂ ਇਸ ਮਾਮਲੇ ‘ਤੇ ਚੁੱਪ ਕਿਉਂ ਹਨ।
ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਨੂੰ ਹੋਰ ਵੀ ਚੌਕਸ ਹੋਣ ਦੀ ਲੋੜ ਹੈ ਤਾਂ ਜੋ ਅਜਿਹੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ।
ਬਾਈਟ: ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਕੈਬਿਨੇਟ ਮੰਤਰੀ ਪੰਜਾਬ ਅਤੇ ਭਾਜਪਾ ਦੇ ਸਪੈਸ਼ਲ ਇਨਵਾਈਟ ਨੈਸ਼ਨਲ ਐਗਜ਼ਿਕਿਊਟਿਵ ਕਮੇਟੀ
