ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰ 8 ਵਜੇ ਤੱਕ ਕੰਬਾਈਨਾਂ ਚੱਲਣ ਤੇ ਪਾੰਬਦੀ
- 14 Views
- kakkar.news
- April 7, 2026
- Punjab
ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰ 8 ਵਜੇ ਤੱਕ ਕੰਬਾਈਨਾਂ ਚੱਲਣ ਤੇ ਪਾੰਬਦੀ
ਫ਼ਿਰੋਜ਼ਪੁਰ, 7 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਲਈ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ ਦੀ ਵਰਤੋਂ 24 ਘੰਟੇ ਕੀਤੀ ਜਾਂਦੀ ਹੈ। ਇਹ ਕੰਬਾਈਨਾਂ ਰਾਤ ਵੇਲੇ ਤਰੇਲ ਨਾਲ ਭਿੱਜੀ ਹੋਈ ਕਣਕ ਵੀ ਕੱਟ ਦਿੰਦੀਆਂ ਹਨ। ਤਰੇਲੀ ਹੋਈ ਫਸਲ ਕੱਟਣ ਕਾਰਨ ਕਣਕ ਦਾ ਰੰਗ ਕਾਲਾ ਪੈ ਜਾਂਦਾ ਹੈ ਅਤੇ ਕਿਸਾਨਾਂ ਨੂੰ ਸਿੱਧੇ ਤੌਰ ਤੇ ਨੁਕਸਾਨ ਝੱਲਣਾ ਪੈਂਦਾ ਹੈ। ਇਸੇ ਤਰ੍ਹਾਂ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਆਲਿਟੀ ਗਿਰ ਜਾਂਦੀ ਹੈ। ਇਸ ਤੋਂ ਇਲਾਵਾ ਕੰਬਾਈਨਾਂ ਵਿੱਚ ਮਕੈਨਿਕਲ ਨੁਕਸ ਹੋਣ ਕਾਰਨ ਕਣਕ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ। ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ ਅਤੇ ਇਸ ਤਰ੍ਹਾਂ ਦੇ ਰੋਸ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਗੜ ਜਾਂਦੀ ਹੈ।
ਇਸ ਤੋਂ ਇਲਾਵਾ ਹੁਕਮ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਂਸ ਬਾਰੇ ਇੰਸਪੈਕਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ।
ਉਨ੍ਹਾਂ ਕਿਹਾ ਕਿ ਇਹ ਹੁਕਮ ਮਿਤੀ 31ਮਈ 2026 ਤੱਕ ਲਾਗੂ ਰਹਿਣਗੇ ।
