ਫਿਰੋਜ਼ਪੁਰ ਦੇ ਮੱਖੂ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ, ਪਿਸਤੌਲ ਗਲੋਕ ਤੇ ਹੈਰੋਇਨ ਬਰਾਮਦ
- 13 Views
- kakkar.news
- April 9, 2026
- Crime Punjab
ਫਿਰੋਜ਼ਪੁਰ ਦੇ ਮੱਖੂ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ, ਪਿਸਤੌਲ ਗਲੋਕ ਤੇ ਹੈਰੋਇਨ ਬਰਾਮਦ
ਮੱਖੂ/ਫਿਰੋਜ਼ਪੁਰ 9 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੇ ਕਸਬਾ ਮੱਖੂ ਦੀ ਪੁਲਿਸ ਨੂੰ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 210 ਗ੍ਰਾਮ ਹੈਰੋਇਨ, 1 ਗਲੋਕ ਪਿਸਤੌਲ, 2 ਜਿੰਦਾ ਰੌਂਦ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਕਰਾਈਮ ਰਿਪੋਰਟ ਅਨੁਸਾਰ, ਥਾਣਾ ਮੱਖੂ ਦੀ ਪੁਲਿਸ ਪਾਰਟੀ ਜਦੋਂ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਖਾਸ ਵੱਲੋਂ ਸੂਚਨਾ ਮਿਲੀ ਕਿ ਸਾਹਿਲ ਪੁੱਤਰ ਜੋਗਿੰਦਰ ਸਿੰਘ ਵਾਸੀ ਨਿਜ਼ਾਮਦੀਨ ਵਾਲਾ ਥਾਣਾ ਮੱਖੂ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਨਿਰਮਲ ਸਿੰਘ ਵਾਸੀ ਕੈਨਾਲ ਕਲੋਨੀ, ਤਲਵੰਡੀ ਨੇਪਾਲ ਥਾਣਾ ਮੱਖੂ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਆਪਣੇ ਕੋਲ ਨਾਜਾਇਜ਼ ਅਸਲਾ ਵੀ ਰੱਖਦੇ ਹਨ।
ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਰੇਡ ਕਰਕੇ ਦੋਵਾਂ ਆਰੋਪੀਆਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 210 ਗ੍ਰਾਮ ਹੈਰੋਇਨ, ਇੱਕ ਗਲੋਕ ਪਿਸਤੌਲ, ਦੋ ਜਿੰਦਾ ਰੋਂਦ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ।
ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

- April 9, 2026
ਜੈਨਸਿਸ ਡੈਂਟਲ ਕਾਲਜ ਦੀ ਟੀਮ ਵੱਲੋਂ 150 ਬੱਚਿਆਂ ਦੀ ਮੁਫ਼ਤ ਜਾਂਚ
- April 8, 2026