ਜੈਨਸਿਸ ਡੈਂਟਲ ਕਾਲਜ ਦੀ ਟੀਮ ਵੱਲੋਂ 150 ਬੱਚਿਆਂ ਦੀ ਮੁਫ਼ਤ ਜਾਂਚ
- 46 Views
- kakkar.news
- April 9, 2026
- Punjab
ਜੈਨਸਿਸ ਡੈਂਟਲ ਕਾਲਜ ਦੀ ਟੀਮ ਵੱਲੋਂ 150 ਬੱਚਿਆਂ ਦੀ ਮੁਫ਼ਤ ਜਾਂਚ
ਫਿਰੋਜ਼ਪੁਰ 9 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਸਰਕਾਰੀ ਪ੍ਰਾਇਮਰੀ ਸਕੂਲ ਆਸਲ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਰਾਜਨ ਨਰੂਲਾ ਦੀ ਅਗਵਾਈ ਹੇਠ ਜੈਨਸਿਸ ਡੈਂਟਲ ਕਾਲਜ ਵੱਲੋਂ ਬੱਚਿਆਂ ਦੇ ਦੰਦਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਲਗਭਗ 150 ਬੱਚਿਆਂ ਦੇ ਦੰਦਾਂ ਦੀ ਮੁਫ਼ਤ ਜਾਂਚ ਕੀਤੀ ਗਈ। ਇਸ ਕੈਂਪ ਦੌਰਾਨ ਡਾਕਟਰ ਨਮਨ ਚੰਦਨ ਨੇ ਬੱਚਿਆਂ ਦੇ ਦੰਦਾਂ ਦੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਆਦਾਤਰ ਬੱਚਿਆਂ ਵਿੱਚ ਦੰਦਾਂ ਦੀ ਠੀਕ ਤਰ੍ਹਾਂ ਸਫਾਈ ਨਾ ਕਰਨ ਕਾਰਨ ਪੀਲਾਪਣ, ਦੰਦਾਂ ਵਿੱਚ ਕੀੜਾ ਅਤੇ ਦੰਦਾਂ ਦੇ ਟੇਢੇ ਹੋਣ ਵਰਗੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ, ਜੋ ਭਵਿੱਖ ਵਿੱਚ ਵੱਡੀਆਂ ਬਿਮਾਰੀਆਂ ਦਾ ਕਾਰਨ ਬਣ ਸਕਦੀਆਂ ਹਨ। ਉਨ੍ਹਾਂ ਬੱਚਿਆਂ ਨੂੰ ਦੰਦਾਂ ਦੀ ਸਹੀ ਸਫਾਈ ਕਰਨ ਦੇ ਤਰੀਕੇ ਵੀ ਸਿੱਖਾਏ ਅਤੇ ਦਿਨ ਵਿੱਚ ਦੋ ਵਾਰ ਸਵੇਰੇ ਅਤੇ ਸ਼ਾਮ ਨੂੰ ਬ੍ਰਸ਼ ਕਰਨ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਉਹ ਭਵਿੱਖ ਵਿੱਚ ਦੰਦਾਂ ਨਾਲ ਸੰਬੰਧਿਤ ਬਿਮਾਰੀਆਂ ਤੋਂ ਬਚ ਸਕਣ। ਇਸ ਮੌਕੇ ਤੇ ਬੀਪੀਈਓ ਰਾਜਨ ਨਰੂਲਾ ਵੱਲੋਂ ਚੈੱਕਅਪ ਲਈ ਆਈ ਟੀਮ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਇਸ ਸੇਵਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਬੱਚਿਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਮੁਖੀ ਹਰਜੀਤ ਸਿੰਘ ਵੱਲੋਂ ਵੀ ਜੈਨਸਿਸ ਡੈਂਟਲ ਕਾਲਜ ਦੀ ਟੀਮ ਦਾ ਸਕੂਲ ਪਹੁੰਚਣ ‘ਤੇ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਆਸ ਜਤਾਈ ਕਿ ਅਜਿਹੇ ਸਿਹਤ ਕੈਂਪ ਭਵਿੱਖ ਵਿੱਚ ਵੀ ਲਗਦੇ ਰਹਿਣਗੇ, ਜਿਸ ਨਾਲ ਬੱਚਿਆਂ ਦੀ ਸਿਹਤ ਵਿੱਚ ਸੁਧਾਰ ਆਵੇਗਾ ਅਤੇ ਉਹ ਸਿਹਤਮੰਦ ਜੀਵਨ ਜੀ ਸਕਣਗੇ। ਇਸ ਮੌਕੇ ਇਸ ਮੌਕੇ ਸੀਐਚਟੀ ਕੰਵਲਬੀਰ ਸਿੰਘ, ਨੀਤੂ ਨਰੂਲਾ, ਮਨਜਿੰਦਰ ਕੌਰ, ਅਮਨਦੀਪ, ਸੁਖਵਿੰਦਰ ਕੌਰ ਦਿਨੇਸ਼ ਕੁਮਾਰ, ਤਰਸੇਮ ਲਾਲ, ਮਨਦੀਪ ਕੌਰ, ਜੈਨਸਿਸ ਡੈਂਟਲ ਕਾਲਜ ਫਿਰੋਜਪੁਰ ਤੋਂ ਰਣਜੀਤ ਸਿੰਘ ਅਤੇ ਮਨਜੀਤ ਸਿੰਘ ਹਾਜ਼ਰ ਸਨ।

- April 9, 2026
ਜੈਨਸਿਸ ਡੈਂਟਲ ਕਾਲਜ ਦੀ ਟੀਮ ਵੱਲੋਂ 150 ਬੱਚਿਆਂ ਦੀ ਮੁਫ਼ਤ ਜਾਂਚ
- April 8, 2026