Trending Now
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
#ਅੰਤਰਰਾਸ਼ਟਰੀ ‘ਵਾਈਟ ਕੇਨ ਡੇ’ (ਚਿੱਟੀ ਛੜੀ ਦਿਵਸ) ਮੌਕੇ ਦੋ-ਰੋਜ਼ਾ ਵਰਕਸ਼ਾਪ
#ਫਿਰੋਜ਼ਪੁਰ ਵਿੱਚ ਹੈਰੋਇਨ ਦੀ ਵੱਡੀ ਖੇਪ ਬਰਾਮਦ, ਦੋ ਆਰੋਪੀਆਂ ਦੀ ਗ੍ਰਿਫ਼ਤਾਰੀ ਨਾਲ ਮਚੀ ਹਲਚਲ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਾਲੂ ਵਾਲਾ ਤੋਂ ਪਤੀ-ਪਤਨੀ ਗ੍ਰਿਫ਼ਤਾਰ, ISI ਲਈ ਜਾਸੂਸੀ ਕਰਨ ਅਤੇ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼
#ਦੂਜੇ ਦਿਨ ਵੀ ਸਮੂਹਿਕ ਛੁੱਟੀ ’ਤੇ ਰਹੇ ਸਰਕਾਰੀ ਮੁਲਾਜ਼ਮ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਵੀ ਰਹੇ ਬੰਦ
#ਤਹਿਸੀਲਦਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਹੁਸੈਨੀਵਾਲਾ ਸਮਾਰਕ ‘ਤੇ ਸ਼ਹੀਦਾਂ ਨੂੰ ਸਿਜਦਾ ਕਰਨ ਪੁੱਜੇ ਆਈ.ਏ.ਐਸ ਵਰਸ਼ਾ ਸਿਨਹਾ ਨੇ ਦਿੱਤੀ ਸ਼ਰਧਾਂਜਲੀ
- kakkar.news
- April 10, 2026
- Punjab
ਹੁਸੈਨੀਵਾਲਾ ਸਮਾਰਕ ‘ਤੇ ਸ਼ਹੀਦਾਂ ਨੂੰ ਸਿਜਦਾ ਕਰਨ ਪੁੱਜੇ ਆਈ.ਏ.ਐਸ ਵਰਸ਼ਾ ਸਿਨਹਾ ਨੇ ਦਿੱਤੀ ਸ਼ਰਧਾਂਜਲੀ
ਫ਼ਿਰੋਜ਼ਪੁਰ 10 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਅੱਜ ਫ਼ਿਰੋਜ਼ਪੁਰ ਵਿਖੇ ਮਾਨਯੋਗ ਸਕੱਤਰ, ਤੇਲ ਉਦਯੋਗ ਵਿਕਾਸ ਬੋਰਡ, ਪੈਟਰੋਲਿਅਮ ਅਤੇ ਕੁਦਰਤੀ ਗੈਸ ਮੰਤਰਾਲਾ, ਭਾਰਤ ਸਰਕਾਰ, ਸ੍ਰੀਮਤੀ ਵਰਸ਼ਾ ਸਿਨਹਾ (ਸੀਨੀਅਰ ਆਈ.ਏ.ਐਸ.) ਅੱਜ ਸ਼ਹੀਦਾਂ ਦੀ ਧਰਤੀ ਫ਼ਿਰੋਜ਼ਪੁਰ ਵਿਖੇ ਪੁੱਜੇ। ਇਸ ਮੌਕੇ ਮਾਨਯੋਗ ਸਕੱਤਰ ਦੇ ਨਾਲ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਫ਼ਿਰੋਜ਼ਪੁਰ ਮੁਨੀਲਾ ਅਰੋੜਾ, ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ ਕਮ ਡਿਊਟੀ ਮੈਜਿਸਟ੍ਰੇਟ , ਡਾਕਟਰ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਕਮ ਲੇਜਿਨ ਅਫ਼ਸਰ, ਬਿਟਨ ਕੁਮਾਰ ਡੀਐਸਪੀ ਹੈਡਕੁਆਰਟਰ ਹਾਜ਼ਰ ਸਨ । ਉਹਨਾਂ ਦਾ ਫ਼ਿਰੋਜ਼ਪੁਰ ਆਉਣ ‘ਤੇ ਜ਼ਿਲ੍ਹਾ ਸਿੱਖਿਆ ਅਫਸਰ ਮੁਨੀਲਾ ਅਰੋੜਾ ਵੱਲੋਂ ਸਵਾਗਤ ਕਰਦਿਆਂ ਜੀ ਆਇਆ ਆਖਿਆ ਗਿਆ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ।
ਡਾਕਟਰ ਸਤਿੰਦਰ ਸਿੰਘ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਪਵਿੱਤਰ ਧਰਤੀ ਭਾਰਤ ਦੇ ਆਜ਼ਾਦੀ ਸੰਘਰਸ਼ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ। ਇੱਥੇ ਹੀ 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਅੰਤਿਮ ਸੰਸਕਾਰ ਕੀਤੇ ਗਏ ਸਨ, ਜਿਸ ਕਰਕੇ ਇਹ ਸਥਾਨ ਦੇਸ਼ਭਗਤੀ ਦਾ ਪ੍ਰਤੀਕ ਬਣ ਚੁੱਕਾ ਹੈ। ਉਹਨਾਂ ਦੱਸਿਆ ਕਿ ਹਰ ਸਾਲ ਹਜ਼ਾਰਾਂ ਦੇਸ਼ ਭਗਤ ਇਸ ਧਰਤੀ ‘ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ।
ਉਹਨਾਂ ਅੱਗੇ ਦੱਸਿਆ ਕਿ ਹੁਸੈਨੀਵਾਲਾ ਬਾਰਡਰ ਹਿੰਦ-ਪਾਕਿ ਸਰਹੱਦ ‘ਤੇ ਸਥਿਤ ਇੱਕ ਮਹੱਤਵਪੂਰਨ ਇਤਿਹਾਸਕ ਅਤੇ ਰਣਨੀਤਿਕ ਸਥਾਨ ਹੈ। ਇੱਥੇ ਹਰ ਰੋਜ਼ ਹੋਣ ਵਾਲੀ ਰੀਟਰੀਟ ਸੈਰਾਮਨੀ ਦੇਸ਼ਭਗਤੀ ਦੇ ਜਜ਼ਬੇ ਨੂੰ ਉਭਾਰਦੀ ਹੈ।
ਸ੍ਰੀਮਤੀ ਵਰਸ਼ਾ ਸਿਨਹਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹੁਸੈਨੀਵਾਲਾ ਆ ਕੇ ਸ਼ਹੀਦਾਂ ਨੂੰ ਸਿਜਦਾ ਕਰਨ ਅਤੇ ਰੀਟਰੀਟ ਸੈਰਾਮਨੀ ਦੇਖਣ ਦਾ ਅਨੁਭਵ ਬਹੁਤ ਹੀ ਪ੍ਰੇਰਣਾਦਾਇਕ ਹੈ। ਉਹਨਾਂ ਕਿਹਾ ਕਿ ਇਹ ਮਹਾਨ ਸ਼ਹੀਦ ਸਾਡੇ ਦੇਸ਼ ਦਾ ਅਮੋਲਕ ਸਰਮਾਇਆ ਹਨ, ਜਿਨ੍ਹਾਂ ਦੀਆਂ ਕੁਰਬਾਨੀਆਂ ਕਰਕੇ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਉਹਨਾਂ ਨੇ ਕਿਹਾ ਕਿ ਇਹ ਸਥਾਨ ਸਾਨੂੰ ਆਪਣੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦਾ ਹੈ।
ਉਹਨਾਂ ਨੇ ਅੱਗੇ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖੀਏ ਅਤੇ ਦੇਸ਼ ਦੀ ਤਰੱਕੀ ਅਤੇ ਏਕਤਾ ਲਈ ਆਪਣਾ ਯੋਗਦਾਨ ਪਾਈਏ। ਸਮਾਰੋਹ ਦੌਰਾਨ ਮੌਜੂਦ ਅਧਿਕਾਰੀਆਂ ਅਤੇ ਹੋਰ ਹਾਜ਼ਰੀਨ ਨੇ ਵੀ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਦੇਸ਼ਭਗਤੀ ਦਾ ਸੰਦੇਸ਼ ਦਿੱਤਾ।
ਇਹ ਦੌਰਾ ਫ਼ਿਰੋਜ਼ਪੁਰ ਲਈ ਮਾਣ ਵਾਲਾ ਪਲ ਸਾਬਤ ਹੋਇਆ ਅਤੇ ਇਸ ਨਾਲ ਨੌਜਵਾਨ ਪੀੜ੍ਹੀ ਵਿੱਚ ਦੇਸ਼ ਪ੍ਰਤੀ ਸਮਰਪਣ ਅਤੇ ਸ਼ਰਧਾ ਦਾ ਜਜ਼ਬਾ ਹੋਰ ਮਜ਼ਬੂਤ ਹੋਇਆ। ਇਸ ਮੌਕੇ ਉਮੇਸ਼ ਕੁਮਾਰ, ਲਵਦੀਪ ਸਿੰਘ, ਅਕਸ਼ ਕੁਮਾਰ ਆਦਿ ਹਾਜ਼ਰ ਸਨ।
Categories

Recent Posts