ਫਿਰੋਜ਼ਪੁਰ ‘ਚ ਦੋ ਧਿਰਾਂ ਦੀ ਝੜਪ ਦੌਰਾਨ ਚੱਲੀ ਗੋਲੀ, 12 ਸਾਲਾ ਬੱਚਾ ਗੰਭੀਰ ਜਖਮੀ
- 29 Views
- kakkar.news
- April 21, 2026
- Crime Punjab
ਫਿਰੋਜ਼ਪੁਰ ‘ਚ ਦੋ ਧਿਰਾਂ ਦੀ ਝੜਪ ਦੌਰਾਨ ਚੱਲੀ ਗੋਲੀ, 12 ਸਾਲਾ ਬੱਚਾ ਗੰਭੀਰ ਜਖਮੀ
ਫਿਰੋਜ਼ਪੁਰ 21 ਅਪ੍ਰੈਲ 2026( ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਦੇ ਪਿੰਡ ਗਾਮੇਵਾਲਾ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਦੋ ਧਿਰਾਂ ਵਿਚਾਲੇ ਹੋਈ ਝੜਪ ਦੌਰਾਨ ਗੋਲੀ ਚੱਲ ਗਈ। ਇਸ ਘਟਨਾ ਵਿੱਚ ਪਿੰਡ ਵਿੱਚ ਖੜੇ ਇੱਕ 12 ਸਾਲਾ ਬੱਚੇ ਨੂੰ ਗੋਲੀ ਲੱਗ ਗਈ, ਜਿਸ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਪਿੰਡ ਵਿੱਚ ਇੱਕ ਕਾਰ ਅਤੇ ਮੋਟਰਸਾਈਕਲ ਦੀ ਆਪਸ ਵਿੱਚ ਟੱਕਰ ਹੋਣ ਤੋਂ ਬਾਅਦ ਦੋਨਾਂ ਧਿਰਾਂ ਵਿਚਾਲੇ ਝਗੜਾ ਵੱਧ ਗਿਆ। ਇਸ ਦੌਰਾਨ ਇੱਕ ਧਿਰ ਵੱਲੋਂ ਪਿਸਟਲ ਨਾਲ ਫਾਇਰ ਕੀਤਾ ਗਿਆ। ਇਸ ਵੇਲੇ ਉਥੋਂ ਲੰਘ ਰਿਹਾ 12 ਸਾਲਾ ਰਮਨ ਗੋਲੀ ਦਾ ਸ਼ਿਕਾਰ ਹੋ ਗਿਆ। ਗੋਲੀ ਉਸਦੇ ਸਰੀਰ ਨੂੰ ਆਰ-ਪਾਰ ਕਰ ਗਈ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।
ਘਟਨਾ ਦੇ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਬੱਚੇ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ।
ਉੱਥੇ ਹੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
