ਫਿਰੋਜ਼ਪੁਰ ‘ਚ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ 8 ਸਾਲ ਦੀ ਬੱਚੀ ਗੰਭੀਰ ਜ਼ਖਮੀ
- 55 Views
- kakkar.news
- April 21, 2026
- Crime Punjab
ਫਿਰੋਜ਼ਪੁਰ ‘ਚ ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ 8 ਸਾਲ ਦੀ ਬੱਚੀ ਗੰਭੀਰ ਜ਼ਖਮੀ
ਫਿਰੋਜ਼ਪੁਰ 21 ਅਪ੍ਰੈਲ 2026(ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨਵਾਂ ਬਾਰੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ 8 ਸਾਲ ਦੀ ਮਾਸੂਮ ਬੱਚੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਬੱਚੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਅਤੇ ਇਸ ਵੇਲੇ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਨਾਲ ਜੰਗ ਲੜ ਰਹੀ ਹੈ।
ਜਾਣਕਾਰੀ ਮੁਤਾਬਕ 8 ਸਾਲ ਦੀ ਰੇਨੂ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੇ ਸਾਥੀਆਂ ਨਾਲ ਘਰ ਵਾਪਸ ਆ ਰਹੀ ਸੀ। ਜਿਵੇਂ ਹੀ ਉਹ ਸੜਕ ਪਾਰ ਕਰਨ ਲਈ ਅੱਗੇ ਵਧੀ, ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਬੱਚੀ ਕਈ ਫੁੱਟ ਦੂਰ ਜਾ ਡਿੱਗੀ, ਜਿਸ ਨਾਲ ਉਸਨੂੰ ਗੰਭੀਰ ਚੋਟਾਂ ਆਈਆਂ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਉਸਨੂੰ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਸ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੋਟਰਸਾਈਕਲ ਦੀ ਤੇਜ਼ ਰਫ਼ਤਾਰ ਸਾਫ਼ ਨਜ਼ਰ ਆ ਰਹੀ ਹੈ।
ਪੁਲਿਸ ਨੇ ਮੋਟਰਸਾਈਕਲ ਸਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਸਦੀ ਗ੍ਰਿਫ਼ਤਾਰੀ ਲਈ ਤਲਾਸ਼ ਜਾਰੀ ਹੈ।
ਇਲਾਕਾ ਵਾਸੀਆਂ ਵੱਲੋਂ ਪ੍ਰਸ਼ਾਸਨ ਕੋਲ ਮੰਗ ਕੀਤੀ ਜਾ ਰਹੀ ਹੈ ਕਿ ਸੜਕਾਂ ‘ਤੇ ਸਪੀਡ ਕੰਟਰੋਲ ਅਤੇ ਬੱਚਿਆਂ ਦੀ ਸੁਰੱਖਿਆ ਲਈ ਕੜੇ ਕਦਮ ਚੁੱਕੇ ਜਾਣ।
