ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੀ.ਐਸ.ਟੀ.ਐਸ.ਈ. ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ
- 13 Views
- kakkar.news
- April 22, 2026
- Punjab
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੀ.ਐਸ.ਟੀ.ਐਸ.ਈ. ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ
ਫ਼ਿਰੋਜ਼ਪੁਰ, 22 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਵਧੀਕ ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਅਮਨਦੀਪ ਕੌਰ (ਪੀ.ਸੀ.ਐਸ.) ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 26-04-2026 ਨੂੰ ਇਨ ਸਰਵਿਸ ਅਧਿਆਪਕਾਂ ਦੀ ਪੀ.ਐਸ.ਟੀ.ਐਸ.ਈ. ਪ੍ਰੀਖਿਆ ਲਈ ਬਣਾਏ ਗਏ ਕੇਂਦਰਾਂ ਦੇ ਆਲੇ ਦੁਆਲੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਫ਼ਿਰੋਜ਼ਪੁਰ ਵੱਲੋ ਸੂਚਿਤ ਕੀਤਾ ਗਿਆ ਹੈ ਕਿ 26 ਅਪ੍ਰੈਲ 2026 ਨੂੰ ਉਕਤ ਪ੍ਰੀਖਿਆ ਹੋ ਰਹੀ ਹੈ ਜਿਸ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁੱਲ ਤਿੰਨ ਕੇਂਦਰ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ, ਸਕੂਲ ਆਫ ਐਮੀਨੈਂਸ, ਫ਼ਿਰੋਜ਼ਪੁਰ ਸ਼ਹਿਰ ਅਤੇ ਡੀ.ਏ.ਵੀ. ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਕੈਂਟ ਵਿਖੇ ਬਣਾਏ ਗਏ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਦੀ ਸਰੁੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਧਾਰਾ 163 ਲਗਾਉਣ ਲਈ ਬੇਨਤੀ ਕੀਤੀ ਗਈ ਹੈ।
ਇਹ ਹੁਕਮ ਇਹਨਾਂ ਪ੍ਰੀਖਿਆਵਾਂ ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਤੇ ਲਾਗੂ ਨਹੀਂ ਹੋਣਗੇ।
