24 ਅਪ੍ਰੈਲ ਨੂੰ ਪੂਰੇ ਸੂਬੇ ‘ਚ ਬਲੈਕਆਊਟ ਮੌਕ ਡਰਿੱਲ
- 139 Views
- kakkar.news
- April 23, 2026
- Punjab
24 ਅਪ੍ਰੈਲ ਨੂੰ ਪੂਰੇ ਸੂਬੇ ‘ਚ ਬਲੈਕਆਊਟ ਮੌਕ ਡਰਿੱਲ
ਫਿਰੋਜ਼ਪੁਰ 23 ਅਪ੍ਰੈਲ 2026 ( ਅਨੁਜ ਕੱਕੜ ਟੀਨੂੰ )
ਪੰਜਾਬ ਭਰ ਵਿੱਚ 24 ਅਪ੍ਰੈਲ ਨੂੰ ਸਿਵਲ ਡਿਫੈਂਸ ਦੀ ਤਿਆਰੀਆਂ ਦੀ ਪਰਖ ਲਈ ਵੱਡੀ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਹ ‘ਏਅਰ ਰੇਡ’ ਅਤੇ ‘ਬਲੈਕਆਊਟ’ ਮੌਕ ਐਕਸਰਸਾਈਜ਼ ਰਾਤ 8 ਵਜੇ ਸ਼ੁਰੂ ਹੋਵੇਗੀ।
ਇਹ ਡਰਿੱਲ ਰੁਟੀਨ ਅਭਿਆਸ ਦਾ ਹਿੱਸਾ ਹੈ, ਜਿਸ ਦਾ ਮੁੱਖ ਮਕਸਦ ਹੰਗਾਮੀ ਹਾਲਾਤ ਜਾਂ ਹਵਾਈ ਹਮਲੇ ਵਰਗੀ ਸਥਿਤੀ ਦੌਰਾਨ ਸਿਵਲ ਡਿਫੈਂਸ ਅਤੇ ਪ੍ਰਸ਼ਾਸਨ ਦੀ ਤਿਆਰੀ ਦਾ ਜਾਇਜ਼ਾ ਲੈਣਾ ਹੈ।
ਜ਼ਿਲ੍ਹਾ ਕਮਾਂਡੈਂਟ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਗੁਰਲਵਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਡਰਿੱਲ ਦੀ ਸ਼ੁਰੂਆਤ ‘ਏਅਰ ਰੇਡ ਵਾਰਨਿੰਗ’ ਸਾਇਰਨ ਨਾਲ ਹੋਵੇਗੀ, ਜੋ ਲਗਭਗ 2 ਮਿੰਟ ਲਈ ਉੱਚੀ-ਨੀਵੀਂ ਪਿੱਚ ‘ਤੇ ਵੱਜੇਗਾ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਵੱਲੋਂ ਚੁਣੇ ਖੇਤਰਾਂ ਵਿੱਚ ਪੂਰਾ ਬਲੈਕਆਊਟ ਲਾਗੂ ਕੀਤਾ ਜਾਵੇਗਾ।
ਪ੍ਰਸ਼ਾਸਨ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਲੈਕਆਊਟ ਦੌਰਾਨ ਗੈਰ-ਜ਼ਰੂਰੀ ਬੱਤੀਆਂ ਬੰਦ ਰੱਖਣ ਅਤੇ ਘਬਰਾਉਣ ਦੀ ਬਜਾਏ ਸਹਿਯੋਗ ਦੇਣ। ਹਾਲਾਂਕਿ, ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਵਰਗੀਆਂ ਜ਼ਰੂਰੀ ਸੇਵਾਵਾਂ ਸਧਾਰਨ ਤੌਰ ‘ਤੇ ਜਾਰੀ ਰਹਿਣਗੀਆਂ।
ਡਰਿੱਲ ਦੇ ਅੰਤ ‘ਤੇ ‘ਆਲ ਕਲੀਅਰ’ ਸਾਇਰਨ ਵੱਜੇਗਾ, ਜੋ ਲਗਾਤਾਰ ਉੱਚੀ ਪਿੱਚ ‘ਤੇ 2 ਮਿੰਟ ਲਈ ਹੋਵੇਗਾ। ਇਸ ਮੌਕੇ ‘ਤੇ ਰਾਹਤ ਕਾਰਜਾਂ ਦਾ ਵੀ ਨਕਲੀ ਅਭਿਆਸ ਕੀਤਾ ਜਾਵੇਗਾ।
ਸਿਵਲ ਡਿਫੈਂਸ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਇਹ ਸਿਰਫ਼ ਇੱਕ ਰੁਟੀਨ ਮੌਕ ਡਰਿੱਲ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਅਫ਼ਵਾਹਾਂ ਤੋਂ ਬਚਣ ਦੀ ਲੋੜ ਹੈ।
