ਸਿਵਲ ਸਰਜਨ ਵੱਲੋਂ ਅਧਿਕਾਰੀਆਂ ਨਾਲ ਅਹਿਮ ਮੀਟਿੰਗ
- 40 Views
- kakkar.news
- April 23, 2026
- Punjab
ਸਿਵਲ ਸਰਜਨ ਵੱਲੋਂ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਫਿਰੋਜ਼ਪੁਰ, 23 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਸਿਵਲ ਸਰਜਨ ਫਿਰੋਜ਼ਪੁਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਡਾ. ਮੀਨਾਕਸ਼ੀ ਢੀਂਗਰਾ ਵੱਲੋਂ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਾਰੇ ਪ੍ਰੋਗਰਾਮ ਅਫਸਰਾਂ ਅਤੇ ਵੱਖ-ਵੱਖ ਬ੍ਰਾਂਚਾਂ ਦੇ ਇੰਚਾਰਜਾਂ, ਮੁਲਾਜ਼ਮਾਂ ਨਾਲ ਪਹਿਲੀ ਰਸਮੀ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦੀ ਸੋਚ ਅਨੁਸਾਰ ਹਰ ਨਾਗਰਿਕ ਨੂੰ ਮਿਆਰੀ ਤੇ ਸਮੇਂ-ਸਿਰ ਸਿਹਤ ਸਹੂਲਤਾਂ ਦੇਣਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਸਾਰੇ ਅਧਿਕਾਰੀ ਤੇ ਮੁਲਾਜ਼ਮ ਟੀਮ ਭਾਵਨਾ ਨਾਲ ਕੰਮ ਕਰਨ ਅਤੇ ਫੀਲਡ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਜਿਵੇਂ ਟੀਕਾਕਰਨ, ਟੀ.ਬੀ., ਮਲੇਰੀਆ, ਡੇਂਗੂ, ਗਰਭਵਤੀ ਔਰਤਾਂ ਦੀ ਸਿਹਤ ਜਾਂਚ, ਮਾਂ-ਬੱਚਾ ਸਿਹਤ, ਗੈਰ-ਸੰਚਾਰੀ ਰੋਗਾਂ ਦੀ ਰੋਕਥਾਮ, ਮੁੱਖ ਮੰਤਰੀ ਸਿਹਤ ਯੋਜਨਾ, ਐਚ.ਪੀ.ਵੀ. ਟੀਕਾਕਰਨ ਆਦਿ ਨੂੰ ਹੋਰ ਸਰਗਰਮੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਹਤ ਸੰਸਥਾ ਅਤੇ ਦਫ਼ਤਰ ਵਿੱਚ ਆਉਣ ਵਾਲੇ ਹਰ ਮਰੀਜ਼ ਜਾਂ ਉਸ ਦੇ ਵਾਰਸ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ। ਆਮ ਲੋਕਾਂ ਨੂੰ ਮਿਆਰੀ ਅਤੇ ਮੁੱਫਤ ਸਿਹਤ ਸੇਵਾਵਾਂ ਦੇਣ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਾਰੇ ਸਿਹਤ ਕੇਂਦਰਾਂ ਵਿੱਚ ਡਾਕਟਰਾਂ ਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ, ਹਸਪਤਾਲਾਂ ਵਿੱਚ ਜ਼ਰੂਰੀ ਦਵਾਈਆਂ ਦੀ ਕੋਈ ਕਮੀ ਨਾ ਆਉਣ ਦਿੱਤੀ ਜਾਵੇ।
ਮੀਟਿੰਗ ਦੇ ਅੰਤ ਵਿੱਚ ਸਿਵਲ ਸਰਜਨ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜ਼ਿਲ੍ਹੇ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਜ਼ਿਲ੍ਹਾ ਬਣਾਉਣ ਦਾ ਸੱਦਾ ਦਿੱਤਾ।
