ਲਾਭਪਾਤਰੀ ਟੀਕਾਕਰਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ : ਡਾ ਮੀਨਾਕਸ਼ੀ
- 37 Views
- kakkar.news
- April 23, 2026
- Punjab
ਲਾਭਪਾਤਰੀ ਟੀਕਾਕਰਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ : ਡਾ ਮੀਨਾਕਸ਼ੀ
ਫਿਰੋਜ਼ਪੁਰ, 23 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ “ਵਿਸ਼ਵ ਟੀਕਾਕਰਨ ਹਫ਼ਤਾ” ਮਨਾਇਆ ਜਾ ਰਿਹਾ ਹੈl ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਟੀਕਿਆਂ ਰਾਹੀਂ ਰੋਕੀਆਂ ਜਾ ਸਕਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਮੂਹਕ ਯਤਨਾਂ ਨੂੰ ਤੇਜ਼ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਉੱਚ ਜੋਖਮ ਵਾਲੇ ਸਾਰੇ ਖੇਤਰਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾਣਗੀਆਂ l
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਇਹ ਕੈਂਪ ਵਿਸ਼ੇਸ਼ ਤੌਰ ’ਤੇ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ, ਝੁੱਗੀਆਂ, ਬਸਤੀਆਂ ਆਦਿ ਵਿਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਕਵਰ ਕਰਨ ਕਰਨਗੇ। ਸ਼ਹਿਰੀ ਖੇਤਰਾਂ ਅਤੇ ਪ੍ਰਵਾਸੀ ਆਬਾਦੀ ਵਾਲੇ ਇਲਾਕਿਆਂ ਵਿੱਚ ਟੀਕਾਕਰਨ ਕਵਰੇਜ ਵਧਾਉਣ ਲਈ ਕੈਂਪ ਲਗਾਏ ਜਾਣਗੇ ਤਾਂ ਕਿ ਕੋਈ ਵੀ ਬੱਚਾ ਜਾਂ ਗਰਭਵਤੀ ਮਹਿਲਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਜਾਗਰੂਕਤਾ ਵਧਾਉਣ ਲਈ ਆਈ.ਈ.ਸੀ. ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ, ਖਾਸ ਕਰਕੇ ਸ਼ਹਿਰੀ ਅਤੇ ਮਾਈਗ੍ਰੇਟਰੀ ਆਬਾਦੀ ਵਾਲੇ ਖੇਤਰਾਂ ਵਿੱਚ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਵੀ ਲੋਕਾਂ ਨੂੰ ਟੀਕਾਕਰਨ ਬਾਰੇ ਪ੍ਰੇਰਿਤ ਕਰਨਗੇ।
ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਵੱਲੋਂ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਸਾਰੀਆਂ ਗਤੀਵਿਧੀਆਂ ਸੁਚੱਜੇ ਢੰਗ ਨਾਲ ਕਰਵਾਈਆਂ ਜਾਣ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸਮੇਂ-ਸਿਰ ਟੀਕਾਕਰਨ ਕਰਵਾਉਣ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ।
