ਰੇਲਵੇ ਸਟੇਸ਼ਨਾਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ ਜਾਰੀ
- 65 Views
- kakkar.news
- April 23, 2026
- Crime Punjab
ਰੇਲਵੇ ਸਟੇਸ਼ਨਾਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ ਜਾਰੀ
ਫਿਰੋਜ਼ਪੁਰ 23 ਅਪ੍ਰੈਲ 2026 ( ਅਨੁਜ ਕੱਕੜ ਟੀਨੂੰ)
“ਹਾਈ ਅਲਰਟ”
ਪੰਜਾਬ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,
ਫਿਰੋਜ਼ਪੁਰ 23 ਅਪ੍ਰੈਲ 2026 ( ਅਨੁਜ ਕੱਕੜ ਟੀਨੂੰ)
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਚੁਣੌਤੀ ਦਿੰਦਿਆਂ ਇੱਕ ਵਾਰ ਫਿਰ ਵੱਡੀ ਅੱਤਵਾਦੀ ਧਮਕੀ ਦੀ ਗੱਲ ਸਾਹਮਣੇ ਆਈ ਹੈ।
ਜਿਸ ਤੋਂ ਬਾਅਦ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ
ਰੇਲਵੇ ਵਿਭਾਗ ਨੂੰ ਪ੍ਰਾਪਤ ਹੋਏ ਇੱਕ ਸਨਸਨੀਖੇਜ਼ ਈਮੇਲ ਵਿੱਚ ਪੰਜਾਬ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਅਜਿਹੇ ਸਮੇਂ ਆਈ ਹੈ ਜਦੋਂ ਸੂਬੇ ਭਰ ਚ ਭਲਕੇ 24 ਅਪ੍ਰੈਲ ਨੂੰ ‘ਬਲੈਕ ਆਊਟ ਮੌਕ ਡਰਿੱਲ’ ਹੋਣ ਜਾ ਰਹੀ ਹੈ।
ਸੂਤਰਾਂ ਅਨੁਸਾਰ, ਭੇਜੇ ਗਏ ਇਸ ਈਮੇਲ ਵਿੱਚ ਅੰਮ੍ਰਿਤਸਰ, ਲੁਧਿਆਣਾ, ਬਠਿੰਡਾ ਅਤੇ ਫਿਰੋਜ਼ਪੁਰ ਵਰਗੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਦੇ ਰੇਲਵੇ ਟਰੈਕ ਨੂੰ ਉਡਾਉਣ ਦਾ ਜ਼ਿਕਰ ਕੀਤਾ ਗਿਆ ਹੈ। ਧਮਕੀ ਵਿੱਚ ਕਿਹਾ ਗਿਆ ਹੈ ਕਿ ਇਹ ਕਾਰਵਾਈ 24 ਅਪ੍ਰੈਲ ਨੂੰ ਹੋਣ ਵਾਲੀ ਮੌਕ ਡਰਿੱਲ ਦੌਰਾਨ ਕੀਤੀ ਜਾਵੇਗੀ।
ਸਕੂਲਾਂ ਨੂੰ ਲੈ ਕੇ ਵੀ ਚੇਤਾਵਨੀ ਦਿੱਤੀ ਗਈ ਹੈ ਕਿ ‘ਬੱਚਿਆਂ ਨੂੰ ਸਕੂਲ ਨਾ ਭੇਜੋ’ ਈਮੇਲ ਵਿੱਚ ਸਟੇਸ਼ਨਾਂ ਦੇ ਨਾਲ-ਨਾਲ ਸ਼ੁੱਕਰਵਾਰ ਨੂੰ ਸਕੂਲਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਈਮੇਲ ਵਿੱਚ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਨਾ ਭੇਜਣ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸੁਰੱਖਿਆ ਦੇ ਪਰਬੰਧ ਪੁਖਤਾ ਕਰ ਦਿੱਤੇ ਗਏ ਹਨ। ਰੇਲਵੇ ਪੁਲਿਸ (GRP) ਅਤੇ ਸੁਰੱਖਿਆ ਏਜੰਸੀਆਂ ਨੇ ਮੋਰਚਾ ਸੰਭਾਲ ਲਿਆ ਹੈ ਅਤੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹਰ ਆਉਣ-ਜਾਣ ਵਾਲੇ ਦੀ ਤਲਾਸ਼ੀ ਲਈ ਜਾ ਰਹੀ ਹੈ। ਪੰਜਾਬ ਭਰ ਦੇ ਰੇਲਵੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਕੇ ਉਨ੍ਹਾਂ ਨੂੰ ਤਾਇਨਾਤ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।ਸਾਈਬਰ ਸੈੱਲ ਈਮੇਲ ਦੇ ਸਰੋਤ (Source) ਦੀ ਪਛਾਣ ਕਰਨ ਲਈ ਜਾਂਚ ਵਿੱਚ ਜੁੱਟ ਗਿਆ ਹੈ।
“ਪ੍ਰਸ਼ਾਸ਼ਨ ਦੀ ਲੋਕਾਂ ਨੂੰ ਅਪੀਲ”
ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫਵਾਹ ਤੋਂ ਨਾ ਘਬਰਾਉਣ ਪਰ ਪੂਰੀ ਤਰ੍ਹਾਂ ਸੁਚੇਤ ਰਹਿਣ। ਕਿਸੇ ਵੀ ਸ਼ੱਕੀ ਚੀਜ਼ ਜਾਂ ਵਿਅਕਤੀ ਦੀ ਸੂਚਨਾ ਤੁਰੰਤ ਪੁਲਿਸ ਦੇ ਹੈਲਪਲਾਈਨ ਨੰਬਰ 112 ‘ਤੇ ਦਿੱਤੀ ਜਾਵੇ।

- April 23, 2026
ਲਾਭਪਾਤਰੀ ਟੀਕਾਕਰਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ : ਡਾ ਮੀਨਾਕਸ਼ੀ
- April 23, 2026
ਸਿਵਲ ਸਰਜਨ ਵੱਲੋਂ ਅਧਿਕਾਰੀਆਂ ਨਾਲ ਅਹਿਮ ਮੀਟਿੰਗ
- April 23, 2026