ਏ.ਡੀ.ਸੀ. ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਮਿਸ਼ਨ ਲਈ ਸਹਿਯੋਗ ਕਰਨ ਦੀ ਕੀਤੀ ਅਪੀਲ
- 20 Views
- kakkar.news
- April 28, 2026
- Punjab
ਏ.ਡੀ.ਸੀ. ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਮਿਸ਼ਨ ਲਈ ਸਹਿਯੋਗ ਕਰਨ ਦੀ ਕੀਤੀ ਅਪੀਲ
ਫ਼ਿਰੋਜ਼ਪੁਰ, 28 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਕੇਂਦਰ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਵੱਲੋਂ ‘ਗਿਆਨ ਭਾਰਤਮ ਮਿਸ਼ਨ’ ਤਹਿਤ ਵੱਖ-ਵੱਖ ਥਾਵਾਂ ‘ਤੇ ਮੌਜੂਦ ਸਾਂਭਣਯੋਗ ਪੁਰਾਣੀਆਂ ਹੱਥ ਲਿਖਤਾਂ (ਮੈਨੂਸਕ੍ਰਿਪਟਸ) ਨੂੰ ਖੋਜਣ, ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਤੇ ਖਰੜੇ ਆਦਿ ਨੂੰ ਸਾਂਭਣ ਦਾ ਮਹੱਤਵਪੂਰਨ ਕਾਰਜ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਸਾਰੀਆਂ ਹੱਥ ਲਿਖਤਾਂ ਖੋਜਣ ਉਪਰੰਤ ‘ਗਿਆਨ ਭਾਰਤਮ’ ਐਪ ਉੱਪਰ ਜਾ ਕੇ ਇਹਨਾਂ ਦੀ ਜਾਣਕਾਰੀ ਅਪਲੋਡ ਕੀਤੀ ਜਾਵੇਗੀ। ਇਸ ਕਾਰਜ ਲਈ ਜ਼ਿਲ੍ਹੇ ਵਿਚ ਸਰਵੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸਰਵੇ ਟੀਮਾਂ ਵੱਲੋਂ ਇਹ ਹੱਥ ਲਿਖਤਾਂ ਦੀ ਨਿਸ਼ਾਨਦੇਹੀ ਕਰਕੇ ਇਸਦੀ ਜਾਣਕਾਰੀ ਗਿਆਨ ਭਾਰਤਮ ਐਪ ਉੱਪਰ ਅਪਲੋਡ ਕੀਤੀ ਜਾਵੇਗੀ।
