ਫਿਰੋਜ਼ਪੁਰ ਵਿੱਚ ਪੁਲਿਸ ਦਾ ਵੱਡਾ CASO ਆਪਰੇਸ਼ਨ, 39 ਥਾਵਾਂ ‘ਤੇ ਛਾਪੇਮਾਰੀ, ਕਈ ਸੰਦੇਹੀ ਕਾਬੂ
- kakkar.news
- April 28, 2026
- Crime Punjab
ਫਿਰੋਜ਼ਪੁਰ ਵਿੱਚ ਪੁਲਿਸ ਦਾ ਵੱਡਾ CASO ਆਪਰੇਸ਼ਨ, 39 ਥਾਵਾਂ ‘ਤੇ ਛਾਪੇਮਾਰੀ, ਕਈ ਸੰਦੇਹੀ ਕਾਬੂ
ਫਿਰੋਜ਼ਪੁਰ 28 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਅੱਜ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ‘ਤੇ CASO (Cordon and Search Operation) ਚਲਾਇਆ ਗਿਆ। ਇਸ ਆਪਰੇਸ਼ਨ ਵਿੱਚ ਲਗਭਗ 350 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ ਅਤੇ ਜ਼ਿਲ੍ਹੇ ਦੀਆਂ 39 ਵੱਖ-ਵੱਖ ਥਾਵਾਂ ‘ਤੇ ਇਕੱਠੇ ਛਾਪੇਮਾਰੀ ਕੀਤੀ ਗਈ।
ਪੁਲਿਸ ਵੱਲੋਂ ਫਿਰੋਜ਼ਪੁਰ ਦੀ ਹਾਊਸਿੰਗ ਬੋਰਡ ਦੇ ਖਾਲੀ ਪਏ ਕਵਾਰਟਰਾਂ, ਕਈ ਰਹਾਇਸ਼ੀ ਘਰਾਂ ਅਤੇ ਸਿਵਲ ਹਸਪਤਾਲ ਦੇ ਬਾਹਰ ਬਣੇ ਖੋਖਿਆਂ ਵਿੱਚ ਗਹਿਰਾਈ ਨਾਲ ਚੈਕਿੰਗ ਕੀਤੀ ਗਈ। ਇਸ ਦੌਰਾਨ ਕਈ ਸੰਦੇਹੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।
ਮੌਕੇ ‘ਤੇ ਪਹੁੰਚੇ ਐਸਐਸਪੀ ਭੂਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਪਰੇਸ਼ਨ ਅੱਗੇ ਵੀ ਜਾਰੀ ਰਹਿਣਗੇ।
ਚੈਕਿੰਗ ਦੌਰਾਨ ਇੱਕ ਵਿਅਕਤੀ ਦੀ ਜੇਬ ਵਿੱਚੋਂ ਗੋਲੀਆਂ, ਵਾਇਲ ਅਤੇ ਇੰਜੈਕਸ਼ਨ ਬਰਾਮਦ ਹੋਏ। ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਉਹ ਇਹਨਾਂ ਦਾ ਨਸ਼ੇ ਲਈ ਇਸਤੇਮਾਲ ਕਰਦਾ ਹੈ, ਹਾਲਾਂਕਿ ਉਸ ਨੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਗੱਲ ਵੀ ਕਹੀ। ਇਸ ਤੋਂ ਇਲਾਵਾ, ਪੁਲਿਸ ਨੂੰ ਦੇਖ ਕੇ ਕਈ ਲੋਕ ਮੌਕੇ ਤੋਂ ਭੱਜਦੇ ਵੀ ਨਜ਼ਰ ਆਏ।
ਥਾਣਾ ਸਿਟੀ ਇੰਚਾਰਜ ਸੁਖਚੈਨ ਮਹਿਤਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕਈ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਸ਼ੇ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਇਸ ਤਰ੍ਹਾਂ ਦੇ ਆਪਰੇਸ਼ਨ ਲਗਾਤਾਰ ਜਾਰੀ ਰਹਿਣਗੇ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026