ਫਿਰੋਜ਼ਪੁਰ ਵਿੱਚ ਲੁੱਟ-ਖੋਹ ਅਤੇ ਚੋਰੀ ਕਰਨ ਵਾਲੇ 2 ਆਰੋਪੀ ਸਮਾਨ ਸਮੇਤ ਗਿਰਫਤਾਰ
- 12 Views
- kakkar.news
- April 30, 2026
- Crime Punjab
ਫਿਰੋਜ਼ਪੁਰ ਵਿੱਚ ਲੁੱਟ-ਖੋਹ ਅਤੇ ਚੋਰੀ ਕਰਨ ਵਾਲੇ 2 ਆਰੋਪੀ ਸਮਾਨ ਸਮੇਤ ਗਿਰਫਤਾਰ
ਫਿਰੋਜ਼ਪੁਰ 30 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਸ਼ਹਿਰ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬੀਤੇ ਦਿਨ ਏਐਸਆਈ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਮੁਲਤਾਨੀ ਗੇਟ ਨੇੜੇ ਕਾਰਵਾਈ ਕੀਤੀ ਗਈ। ਇਸ ਦੌਰਾਨ ਮੁਖਬਰ ਖਾਸ ਵੱਲੋਂ ਸੂਚਨਾ ਮਿਲੀ ਕਿ ਕੁਝ ਨੌਜਵਾਨ ਲੁੱਟ-ਖੋਹ ਅਤੇ ਮੋਬਾਈਲ ਸਨੈਚਿੰਗ ਕਰਨ ਦੀ ਨੀਅਤ ਨਾਲ ਇਲਾਕੇ ਵਿੱਚ ਮੌਜੂਦ ਹਨ।
ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਰੇਡ ਕਰਕੇ ਹਰੀਸ਼ ਉਰਫ ਹੈਰੀ ਪੁੱਤਰ ਗੋਲਡੀ ਵਾਸੀ ਬਸਤੀ ਆਵਾ ਅਤੇ ਆਕਾਸ਼ ਪੁੱਤਰ ਬਸੰਤ ਵਾਸੀ ਬਸਤੀ ਸ਼ੇਖਾਂਵਾਲੀ ਨੂੰ ਕਾਬੂ ਕਰ ਲਿਆ।
ਐਸਐਚਓ ਸਿਟੀ ਸੁਖਚੈਨ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਐਸਪੀ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਹਨਾਂ ਦੀ ਟੀਮ ਵੱਲੋਂ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗਿਰਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗ੍ਰਿਫਤਾਰ ਆਰੋਪੀਆਂ ਕੋਲੋਂ ਚੋਰੀ ਦੀਆਂ 3 ਐਕਟੀਵਾ, 6 ਮੋਟਰਸਾਈਕਲਾਂ ਅਤੇ 8 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਆਰੋਪੀ ਆਕਾਸ਼ ਉੱਪਰ ਪਹਿਲਾਂ ਹੀ 9 ਮੁਕੱਦਮੇ ਦਰਜ ਹਨ, ਜਦਕਿ ਹਰੀਸ਼ ਉਰਫ ਹੈਰੀ ਖਿਲਾਫ ਵੀ 2 ਮਾਮਲੇ ਪਹਿਲਾਂ ਤੋਂ ਦਰਜ ਹਨ। ਪੁਲਿਸ ਵੱਲੋਂ ਦੋਵਾਂ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਮੁਕੱਦਮਾ ਨੰਬਰ 149 ਦਰਜ ਕਰਕੇ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।
