ਪੱਛਮੀ ਬੰਗਾਲ ਤੇ ਅਸਾਮ ‘ਚ ਭਾਜਪਾ ਦੀ ਜਿੱਤ, ਫਿਰੋਜ਼ਪੁਰ ‘ਚ ਜਸ਼ਨ
- kakkar.news
- May 4, 2026
- Politics Punjab
ਪੱਛਮੀ ਬੰਗਾਲ ਤੇ ਅਸਾਮ ‘ਚ ਭਾਜਪਾ ਦੀ ਜਿੱਤ, ਫਿਰੋਜ਼ਪੁਰ ‘ਚ ਜਸ਼ਨ
ਫਿਰੋਜ਼ਪੁਰ 4 ਮਈ 2026 (ਅਨੁਜ ਕੱਕੜ ਟੀਨੂੰ )
ਪੱਛਮੀ ਬੰਗਾਲ ਅਤੇ ਅਸਾਮ ਵਿੱਚ ਭਾਜਪਾ ਨੂੰ ਬਹੁਮਤ ਮਿਲਣ ‘ਤੇ ਦੇਸ਼ ਭਰ ਵਿੱਚ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ। ਇਸੇ ਕੜੀ ਵਿੱਚ ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਵੀ ਭਾਜਪਾ ਕਾਰਕੁਨਾਂ ਵੱਲੋਂ ਖੁਸ਼ੀ ਮਨਾਈ ਗਈ।
ਫਿਰੋਜ਼ਪੁਰ ਵਿੱਚ ਭਾਜਪਾ ਵਰਕਰਾਂ ਨੇ ਲੱਡੂ ਵੰਡੇ, ਪਟਾਖੇ ਚਲਾਏ ਅਤੇ ਨੱਚ-ਗਾਣੇ ਕਰਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ‘ਤੇ ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਵੀ ਮੌਜੂਦ ਰਹੇ।
ਸ਼ਵੇਤ ਮਲਿਕ ਨੇ ਕਿਹਾ ਕਿ ਇਹ ਜਿੱਤ ਭਾਜਪਾ ਦੇ ਪ੍ਰਧਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਭਾਜਪਾ ਦੇ ਹਰ ਇੱਕ ਵਰਕਰ ਦੀ ਕਠਿਨ ਮੇਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਡਬਲ ਇੰਜਨ ਸਰਕਾਰ ਬਣੇਗੀ।
ਇਸ ਮੌਕੇ ‘ਤੇ ਭਾਜਪਾ ਆਗੂ ਰਾਠੌੜ ਨੇ ਵੀ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਪਾਰਟੀ ਵਰਕਰਾਂ ਦੀ ਲਗਨ ਅਤੇ ਮੇਹਨਤ ਨਾਲ ਹੀ ਇਹ ਵੱਡੀ ਜਿੱਤ ਸੰਭਵ ਹੋਈ ਹੈ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026