ਡੇਅਰੀ ਵਿਕਾਸ ਵਿਭਾਗ ਵੱਲੋਂ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਮਈ ਤੋਂ ਸ਼ੁਰੂ- ਰਣਦੀਪ ਹਾਂਡਾ
- kakkar.news
- May 5, 2026
- Punjab
ਡੇਅਰੀ ਵਿਕਾਸ ਵਿਭਾਗ ਵੱਲੋਂ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਮਈ ਤੋਂ ਸ਼ੁਰੂ- ਰਣਦੀਪ ਹਾਂਡਾ
ਫਿਰੋਜ਼ਪੁਰ, 5 ਮਈ 2026 (ਸਿਟੀਜਨਜ਼ ਵੋਇਸ)
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੀ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਦੋ ਹਫਤੇ ਡੇਅਰੀ ਸਿਖਲਾਈ ਦਾ ਦੂਜਾ ਬੈਚ ਮਿਤੀ 11-05-2026 ਤੋਂ 22-05-2026 ਤੱਕ ਇੰਚਾਰਜ,ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਅਤੇ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਰਣਦੀਪ ਹਾਂਡਾ ਨੇ ਦਿੱਤੀ|
ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਹਾਂਡਾ ਨੇ ਦੱਸਿਆ ਕਿ ਸਿਖਲਾਈ ਸਮਾਪਤ ਹੋਣ ਉਪਰੰਤ ਲਾਭਪਾਤਰੀ ਨੂੰ ਵੱਖ- ਵੱਖ ਬੈਂਕਾਂ ਤੋਂ ਘੱਟ ਵਿਆਜ ਦਰਾਂ ਤੇ 02 ਤੋਂ 20 ਦੁਧਾਰੂ ਪਸ਼ੂਆਂ ਤੇ ਕਰਜ਼ੇ ਦੀ ਸਹੂਲਤ ਦਿਵਾਕੇ ਡੇਅਰੀ ਯੂਨਿਟ ਸਥਾਪਿਤ ਕਰਵਾਏ ਜਾਣਗੇ ਅਤੇ ਜਨਰਲ ਵਰਗ ਦੇ ਲਾਭਪਾਤਰੀਆਂ ਨੂੰ 25 ਪ੍ਰਤੀਸ਼ਤ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਲਾਭਪਾਤਰੀਆਂ ਨੂੰ 33 ਪ੍ਰਤੀਸ਼ਤ ਸਬਸਿਡੀ ਵੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਿਖਲਾਈ ਪ੍ਰਾਪਤ ਕਰਨ ਲਈ ਚਾਹਵਾਨ ਲਾਭਪਾਤਰੀ ਆਪਣੇ ਦਸਤਾਵੇਜ਼ ਜਿਵੇੰ ਕਿ ਯੋਗਤਾ ਦਾ ਪਰੂਫ ਘੱਟ ਤੋਂ ਘੱਟ ਪੰਜਵੀ ਪਾਸ, ਅਧਾਰ ਕਾਰਡ ( ਅਨੁਸੂਚਿਤ ਜਾਤੀ ਨਾਲ ਸਬੰਧਿਤ ਲਾਭਪਾਤਰੀ) ਸ਼ਡਊਲਕਾਸਟ ਸਰਟੀਫਿਕੇਟ ਲੈ ਕੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਕਮਰਾ ਨੰ. 04, ਬਲਾਕ ਏ. ਡੀ.ਸੀ ਕੰਪਲੈਕਸ ਫਿਰੋਜ਼ਪੁਰ ਵਿਖੇ 09 ਮਈ ਤੱਕ ਆਪਣੀ ਅਰਜ਼ੀ ਦੇ ਸਕਦੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਸ੍ਰੀ ਰਣਦੀਪ ਹਾਂਡਾ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਿਤ ਉਮੀਦਵਾਰ ਜੋ ਕਿ ਘੱਟ ਤੋਂ ਘੱਟ ਪੰਜਵੀ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਸ੍ਰੀ ਕਪਲਮੀਤ ਸਿੰਘ ਸੰਧੂ ਕਾਰਜਕਾਰੀ ਅਫਸਰ ਨਾਲ ਮੋਬਾ.ਨੰ. 97793-52959 ਤੇ ਸੰਪਰਕ ਕੀਤਾ ਜਾ ਸਕਦਾ ਹੈ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026