ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਦੁੱਧ ਦੇ ਲਏ ਗਏ ਸੈਂਪਲ
- 12 Views
- kakkar.news
- May 6, 2026
- Punjab
ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਦੁੱਧ ਦੇ ਲਏ ਗਏ ਸੈਂਪਲ
ਫਿਰੋਜ਼ਪੁਰ, 6 ਮਈ 2026 (ਸਿਟੀਜਨਜ਼ ਵੋਇਸ)
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਖਾਦ ਸੁਰੱਖਿਆ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ ਫੂਡ ਸੈਂਪਲਿੰਗ ਕੀਤੀ ਗਈ। ਇਸ ਕਾਰਵਾਈ ਦੀ ਅਗਵਾਈ ਡੈਜੀਗਨੇਟ ਅਫਸਰ ਫੂਡ ਸੇਫਟੀ ਡਾ. ਅਮਰਵੀਰ ਸਿੰਘ ਸਿੱਧੂ ਵੱਲੋਂ ਕੀਤੀ ਗਈ। ਉਨ੍ਹਾਂ ਦੀ ਰਹਿਨੁਮਾਈ ਹੇਠ ਫੂਡ ਸੇਫਟੀ ਟੀਮ ਨੇ ਸਵੇਰੇ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਦੁੱਧ ਦੀ ਗੁਣਵੱਤਾ ਦੀ ਜਾਂਚ ਲਈ ਸੈਂਪਲ ਇਕੱਠੇ ਕੀਤੇ।
ਡਾ. ਅਮਰਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਦੌਰਾਨ ਕੁੱਲ ਛੇ ਦੁੱਧ ਦੇ ਸੈਂਪਲ ਭਰੇ ਗਏ ਹਨ, ਜੋ ਕਿ ਲੈਬੋਰਟਰੀ ਜਾਂਚ ਲਈ ਖਰੜ ਵਿਖੇ ਭੇਜ ਦਿੱਤੇ ਗਏ ਹਨ। ਟੀਮ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਖ਼ਾਲਿਸ ਅਤੇ ਮਿਆਰੀ ਖਾਦ ਪਦਾਰਥ ਉਪਲਬਧ ਹੋਣ। ਡਾ. ਸਿੱਧੂ ਨੇ ਕਿਹਾ ਕਿ ਖਾਦ ਪਦਾਰਥਾਂ ਵਿੱਚ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਦੀ ਕਾਰਵਾਈ ਲੈਬ ਰਿਪੋਰਟਾਂ ਪ੍ਰਾਪਤ ਹੋਣ ਤੋਂ ਬਾਅਦ ਕੀਤੀ ਜਾਵੇਗੀ। ਜੇਕਰ ਕਿਸੇ ਵੀ ਸੈਂਪਲ ਵਿੱਚ ਗੜਬੜ ਪਾਈ ਗਈ ਤਾਂ ਸੰਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਖਾਦ ਸੁਰੱਖਿਆ ਵਿਭਾਗ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
