ਫਿਰੋਜ਼ਪੁਰ ਪੁਲਿਸ ਵੱਲੋ ਸਨੈਚਿੰਗ ਗਿਰੋਹ ਕਾਬੂ , 42 ਮੋਬਾਈਲ ਅਤੇ 2 ਮੋਟਰਸਾਇਕਲ ਬਰਾਮਦ
- 16 Views
- kakkar.news
- May 8, 2026
- Crime Punjab
ਫਿਰੋਜ਼ਪੁਰ ਪੁਲਿਸ ਵੱਲੋ ਸਨੈਚਿੰਗ ਗਿਰੋਹ ਕਾਬੂ , 42 ਮੋਬਾਈਲ ਅਤੇ 2 ਮੋਟਰਸਾਇਕਲ ਬਰਾਮਦ
ਫਿਰੋਜ਼ਪੁਰ 08 ਮਈ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸੱਤ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਫਿਰੋਜ਼ਪੁਰ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਆਰੋਪੀਆਂ ਦੇ ਕਬਜ਼ੇ ਵਿੱਚੋਂ 42 ਚੋਰੀਸ਼ੁਦਾ ਮੋਬਾਈਲ ਫੋਨ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਡੀਐਸਪੀ ਸੁਖਵਿੰਦਰ ਸਿੰਘ ਦੀ ਸੁਪਰਵੀਜ਼ਨ ਹੇਠ ਐਸਐਚਓ ਸੁਖਚੈਨ ਮਹਿਤਾ ਦੀ ਟੀਮ ਵੱਲੋਂ ਇਹ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਆਰੋਪੀ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ। ਇਹ ਲੋਕ ਮੋਟਰਸਾਈਕਲਾਂ ‘ਤੇ ਜਾ ਰਹੇ ਵਿਅਕਤੀਆਂ ਦੀਆਂ ਜੇਬਾਂ ਕੱਟਣ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
ਪੁਲਿਸ ਵੱਲੋਂ ਫੜੇ ਗਏ ਆਰੋਪੀਆਂ ਦੀ ਪਛਾਣ ਵੀਰੂ ਉਰਫ ਕਾਲੀ, ਵੀਰਖ ਉਰਫ ਵਿਰਖੀ, ਮੋਹਿਤ ਉਰਫ ਨਿੱਕੀ, ਤਨੁਸ਼ ਉਰਫ ਤਨਸ਼ੀ, ਪ੍ਰਿੰਸ ਉਰਫ ਬੁਰਸ਼, ਕਰਨ ਉਰਫ ਨਿੱਜਾ ਅਤੇ ਸੰਜੀਵ ਕਪੂਰ ਉਰਫ ਮੋਨੂ ਵਜੋਂ ਹੋਈ ਹੈ।
ਐਸਐਸਪੀ ਨੇ ਦੱਸਿਆ ਕਿ ਜ਼ਿਆਦਾਤਰ ਆਰੋਪੀਆਂ ਦੀ ਉਮਰ 19 ਤੋਂ 21 ਸਾਲ ਦੇ ਵਿਚਕਾਰ ਹੈ ਅਤੇ ਛੋਟੀ ਉਮਰ ਵਿੱਚ ਵੱਧ ਪੈਸਾ ਕਮਾਉਣ ਦੀ ਲਾਲਸਾ ਨੇ ਉਨ੍ਹਾਂ ਨੂੰ ਜੁਰਮ ਦੇ ਰਾਹ ‘ਤੇ ਧੱਕ ਦਿੱਤਾ।
ਪੁਲਿਸ ਮੁਤਾਬਕ ਇਹ ਗਿਰੋਹ ਲੰਮੇ ਸਮੇਂ ਤੋਂ ਲੁੱਟ-ਖੋਹ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸੀ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗਿਰੋਹ ਦੇ ਹੋਰ ਮੈਂਬਰ ਜਾਂ ਹੋਰ ਵਾਰਦਾਤਾਂ ਨਾਲ ਉਨ੍ਹਾਂ ਦਾ ਕੋਈ ਸਬੰਧ ਤਾਂ ਨਹੀਂ।
