ਫਿਰੋਜ਼ਪੁਰ ਵਿੱਚ ਨਸ਼ਾ ਤਸਕਰ ਖ਼ਿਲਾਫ਼ ਵੱਡੀ ਕਾਰਵਾਈ, ਸਰਕਾਰੀ ਜ਼ਮੀਨ ’ਤੇ ਬਣਿਆ ਘਰ ਜੇਸੀਬੀ ਨਾਲ ਢਾਹਿਆ
- kakkar.news
- May 10, 2026
- Crime Punjab
ਫਿਰੋਜ਼ਪੁਰ ਵਿੱਚ ਨਸ਼ਾ ਤਸਕਰ ਖ਼ਿਲਾਫ਼ ਵੱਡੀ ਕਾਰਵਾਈ, ਸਰਕਾਰੀ ਜ਼ਮੀਨ ’ਤੇ ਬਣਿਆ ਘਰ ਜੇਸੀਬੀ ਨਾਲ ਢਾਹਿਆ
ਫਿਰੋਜ਼ਪੁਰ, 10 ਮਈ 2026 ( ਅਨੁਜ ਕੱਕੜ ਟੀਨੂ)
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਹੱਦੀ ਇਲਾਕਿਆਂ ਵਿੱਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਟੇਂਡੀ ਵਾਲਾ ਵਿੱਚ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਸਾਂਝੀ ਕਾਰਵਾਈ ਕਰਦੇ ਹੋਏ ਨਸ਼ਾ ਤਸਕਰੀ ਨਾਲ ਜੁੜੇ ਦੱਸੇ ਜਾ ਰਹੇ ਗੁਰਪ੍ਰੀਤ ਸਿੰਘ ਗੋਰਾ ਦੇ ਸਰਕਾਰੀ ਜ਼ਮੀਨ ’ਤੇ ਬਣੇ ਘਰ ਨੂੰ ਜੇਸੀਬੀ ਦੀ ਮਦਦ ਨਾਲ ਢਾਹ ਦਿੱਤਾ।
ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਗੋਰਾ ਖ਼ਿਲਾਫ਼ ਸੱਤ ਕਿਲੋ ਹੈਰੋਇਨ ਦੇ ਮਾਮਲੇ ਦਰਜ ਹਨ ਅਤੇ ਪੁਲਿਸ ਨੂੰ ਉਸਦੀ ਤਲਾਸ਼ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਕਰੀਬ 10 ਤੋਂ 12 ਮਰਲੇ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰਕੇ ਮਕਾਨ ਬਣਾਇਆ ਹੋਇਆ ਸੀ, ਜਿਸਨੂੰ ਅੱਜ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਢਾਹ ਦਿੱਤਾ ਗਿਆ।
ਐਸਪੀ ਡੀ ਮੰਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਗੋਰਾ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਨਸ਼ਾ ਤਸਕਰੀ ਨਾਲ ਜੁੜੇ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਅੱਗੇ ਵੀ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ।

- August 14, 2026