ਫਿਰੋਜ਼ਪੁਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ
- 23 Views
- kakkar.news
- May 10, 2026
- Politics Punjab
ਫਿਰੋਜ਼ਪੁਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ
ਈਡੀ ਦੀ ਕਾਰਵਾਈ ਨੂੰ ਲੈ ਕੇ ਆਗੂਆਂ ਅਤੇ ਵਰਕਰਾਂ ਨੇ ਕੀਤੀ ਨਾਰੇਬਾਜ਼ੀ
ਫਿਰੋਜ਼ਪੁਰ, 10 ਮਈ 2026 (ਅਨੁਜ ਕੱਕੜ ਟੀਨੂੰ )
ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖ਼ਿਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਤਹਿਤ ਫਿਰੋਜ਼ਪੁਰ ਵਿੱਚ ਵੀ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸੜਕਾਂ ‘ਤੇ ਉਤਰ ਕੇ ਧਰਨਾ ਦਿੱਤਾ ਗਿਆ ਅਤੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ।
ਇਸ ਰੋਸ ਪ੍ਰਦਰਸ਼ਨ ਵਿੱਚ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ, ਫਿਰੋਜ਼ਪੁਰ ਦਿਹਾਤੀ ਵਿਧਾਇਕ ਰਜਨੀਸ਼ ਦਹੀਆ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਸ਼ਾਮਲ ਹੋਏ। ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਆਪਣੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕੀਤੀ।
ਇਸ ਮੌਕੇ ਫਿਰੋਜ਼ਪੁਰ ਦਿਹਾਤੀ ਵਿਧਾਇਕ ਰਜਨੀਸ਼ ਦਹੀਆ, ਫਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼ਮੀੰਦਰ ਨੇ ਕਿਹਾ ਕਿ ਭਾਜਪਾ ਈਡੀ ਵਰਗੀਆਂ ਏਜੰਸੀਆਂ ਦਾ ਇਸਤੇਮਾਲ ਕਰਕੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਆਗੂਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਆਮ ਆਦਮੀ ਪਾਰਟੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਤੋਂ ਡਰਨ ਵਾਲੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੇ ਹੱਕਾਂ ਲਈ ਲੜਦੀ ਰਹੇਗੀ ਅਤੇ ਭਾਜਪਾ ਦੀਆਂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ
