Trending Now
#ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
#ਫਰੈਂਚਾਈਜ਼ੀ ਤੋਂ ਲੈ ਕੇ ਫਰਜ਼ੀ ਟਰਾਂਜੈਕਸ਼ਨ ਤੱਕ, ਸਾਈਬਰ ਠੱਗਾਂ ਨੇ ਲੋਕਾਂ ਨੂੰ ਲਾਇਆ ਲੱਖਾਂ ਦਾ ਚੂਨਾ
#ਜਨਗਣਨਾ 2027 ਦੂਜੇ ਫੇਜ ਸਬੰਧੀ ਫਿਰੋਜ਼ਪੁਰ ਵਿਖੇ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਹੋਈ ਮੁਕੰਮਲ
#ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
#ਨਿੱਕੇ ਕਦਮ” ਪ੍ਰੋਜੈਕਟ ਅਧੀਨ 208 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ
#ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
#ਫਿਰੋਜ਼ਪੁਰ ਦੇ ਪੁਰਾਣਾ ਬਾਜ਼ਾਰ ਚੂਹੀ ਚੌਕ ਨੇੜੇ ਦੋ ਦੁਕਾਨਾਂ ’ਚ ਚੋਰੀ, ਸੀਸੀਟੀਵੀ ’ਚ ਸਬਲ ਸਮੇਤ ਨਜ਼ਰ ਆਏ ਕਥਿਤ ਚੋਰ
#ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
#ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਦਸਵੀਂ ਦਾ ਸ਼ਾਨਦਾਰ ਨਤੀਜਾ ਰਿਹਾ
- kakkar.news
- May 12, 2026
- Education Punjab
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਦਸਵੀਂ ਦਾ ਸ਼ਾਨਦਾਰ ਨਤੀਜਾ ਰਿਹਾ
ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਤੇ ਨਾਲ ਵਲੂਰ ਸਕੂਲ ਨੇ ਹਾਸਲ ਕੀਤੀ ਕਾਮਯਾਬੀ – ਪ੍ਰਿੰਸੀਪਲ ਪੂਨਮ ਕਾਲੜਾ
ਫਿਰੋਜ਼ਪੁਰ 12 ਮਈ 2026 (ਅਨੁਜ ਕੱਕੜ ਟੀਨੂੰ)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਉਪਲਬਧੀ ਪਿੱਛੇ ਅਧਿਆਪਕਾਂ ਦੀ ਲਗਾਤਾਰ ਮਿਹਨਤ, ਮਾਪਿਆਂ ਦਾ ਸਹਿਯੋਗ ਅਤੇ ਵਿਦਿਆਰਥੀਆਂ ਦੀ ਲਗਨ ਦਾ ਵੱਡਾ ਯੋਗਦਾਨ ਰਿਹਾ ਹੈ। ਇਸ ਸ਼ਾਨਦਾਰ ਨਤੀਜੇ ਨਾਲ ਸਕੂਲ ਨੇ ਇਲਾਕੇ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਹਾਸਲ ਕੀਤੀਆਂ ਹਨ।
ਸਕੂਲ ਦੀ ਪ੍ਰਿੰਸੀਪਲ ਪੂਨਮ ਕਾਲੜਾ ਨੇ ਸਟਾਫ ਸਮੇਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਯੋਗ ਅਗਵਾਈ ਅਤੇ ਪ੍ਰੇਰਣਾ ਸਦਕਾ ਸਕੂਲ ਦੇ ਵਿਦਿਆਰਥੀਆਂ ਨੇ ਇਹ ਮਾਣਯੋਗ ਪ੍ਰਾਪਤੀ ਕੀਤੀ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਜਸਮੀਰ ਕੌਰ ਨੇ 650 ਵਿੱਚੋਂ 598 ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮਹਿਕਦੀਪ ਕੌਰ ਨੇ 590 ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਰਮਨਦੀਪ ਕੌਰ ਨੇ 542 ਅੰਕ ਪ੍ਰਾਪਤ ਕਰਕੇ ਵਧੀਆ ਪ੍ਰਦਰਸ਼ਨ ਕੀਤਾ।
ਪ੍ਰਿੰਸੀਪਲ ਪੂਨਮ ਕਾਲੜਾ ਨੇ ਕਿਹਾ ਕਿ ਸਕੂਲ ਦਾ ਸਮੂਹ ਸਟਾਫ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਦਾ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਹਾਸਲ ਕਰਨ ਲਈ ਲਗਾਤਾਰ ਯਤਨ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਤਜਰਬੇਕਾਰ ਅਧਿਆਪਕਾਂ ਦੇ ਕਾਰਨ ਵਿਦਿਆਰਥੀ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ।
ਇਸ ਮੌਕੇ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਪ੍ਰਬੰਧਕ ਕਮੇਟੀ, ਮਾਪਿਆਂ ਅਤੇ ਪਿੰਡ ਵਾਸੀਆਂ ਵੱਲੋਂ ਵੀ ਇਸ ਉਪਲਬਧੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਮਾਪਿਆਂ ਨੇ ਕਿਹਾ ਕਿ ਸਰਕਾਰੀ ਸਕੂਲ ਵਲੂਰ ਵੱਲੋਂ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਕਾਰਨ ਬੱਚਿਆਂ ਦਾ ਭਵਿੱਖ ਰੌਸ਼ਨ ਹੋ ਰਿਹਾ ਹੈ ਅਤੇ ਸਕੂਲ ਇਲਾਕੇ ਦੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣਿਆ ਹੋਇਆ ਹੈ।
Categories

Recent Posts
- October 1, 2026
ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
- September 30, 2026