Trending Now
#ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
#ਫਰੈਂਚਾਈਜ਼ੀ ਤੋਂ ਲੈ ਕੇ ਫਰਜ਼ੀ ਟਰਾਂਜੈਕਸ਼ਨ ਤੱਕ, ਸਾਈਬਰ ਠੱਗਾਂ ਨੇ ਲੋਕਾਂ ਨੂੰ ਲਾਇਆ ਲੱਖਾਂ ਦਾ ਚੂਨਾ
#ਜਨਗਣਨਾ 2027 ਦੂਜੇ ਫੇਜ ਸਬੰਧੀ ਫਿਰੋਜ਼ਪੁਰ ਵਿਖੇ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਹੋਈ ਮੁਕੰਮਲ
#ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
#ਨਿੱਕੇ ਕਦਮ” ਪ੍ਰੋਜੈਕਟ ਅਧੀਨ 208 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ
#ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
#ਫਿਰੋਜ਼ਪੁਰ ਦੇ ਪੁਰਾਣਾ ਬਾਜ਼ਾਰ ਚੂਹੀ ਚੌਕ ਨੇੜੇ ਦੋ ਦੁਕਾਨਾਂ ’ਚ ਚੋਰੀ, ਸੀਸੀਟੀਵੀ ’ਚ ਸਬਲ ਸਮੇਤ ਨਜ਼ਰ ਆਏ ਕਥਿਤ ਚੋਰ
#ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
#ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
ਸ਼ਹੀਦ ਉਧਮ ਸਿੰਘ ਚੌਂਕ ਨੇੜੇ ਕੈਫੇ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
- kakkar.news
- May 12, 2026
- Punjab
ਸ਼ਹੀਦ ਉਧਮ ਸਿੰਘ ਚੌਂਕ ਨੇੜੇ ਕੈਫੇ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
ਫਿਰੋਜ਼ਪੁਰ 12 ਮਈ 2026 (ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਦੇ ਸ਼ਹੀਦ ਊਧਮ ਸਿੰਘ ਚੌਂਕ ਨੇੜੇ ਸਥਿਤ ਇੱਕ ਨਾਮੀ ਕੈਫੇ ਵਿੱਚ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਕਾਰਨ ਕੈਫੇ ਦੇ ਅੰਦਰ ਪਿਆ ਸਾਮਾਨ, ਫਰਨੀਚਰ ਅਤੇ ਮਸ਼ੀਨਾਂ ਸੜ ਕੇ ਰਾਖ ਹੋ ਗਈਆਂ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।
ਕੈਫੇ ਦੇ ਮੈਨੇਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਸਮੇਂ ਕੈਫੇ ਬੰਦ ਕਰਨ ਤੋਂ ਬਾਅਦ ਸਭ ਕੁਝ ਠੀਕ ਸੀ, ਪਰ ਸਵੇਰੇ ਜਦੋਂ ਕਰਮਚਾਰੀ ਕੈਫੇ ਖੋਲ੍ਹਣ ਲਈ ਪਹੁੰਚੇ ਤਾਂ ਅੰਦਰੋਂ ਧੂੰਆਂ ਨਿਕਲਦਾ ਵੇਖਿਆ ਗਿਆ। ਜਿਸ ਤੋਂ ਬਾਅਦ ਤੁਰੰਤ ਫਾਇਰ ਯੰਤਰਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ।
ਮੈਨੇਜਰ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਪਰ ਅੱਗ ਕਾਰਨ ਕੈਫੇ ਦਾ ਜ਼ਿਆਦਾਤਰ ਸਾਮਾਨ ਅਤੇ ਮਹਿੰਗੀਆਂ ਮਸ਼ੀਨਾਂ ਸੜ ਕੇ ਖਾਕ ਹੋ ਗਈਆਂ ਹਨ। ਫਿਲਹਾਲ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
Categories

Recent Posts
- October 1, 2026
ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
- September 30, 2026