ਫਿਰੋਜ਼ਪੁਰ ਪੁਲਿਸ ਵਲੋਂ 1 ਕਿਲੋ 536 ਗ੍ਰਾਮ ਹੈਰੋਇਨ ਸਮੇਤ 2 ਅਤੇ ਨਜਾਇਜ਼ ਪਿਸਟਲ ਸਮੇਤ 1 ਕਾਬੂ
- 19 Views
- kakkar.news
- May 13, 2026
- Crime Punjab
ਫਿਰੋਜ਼ਪੁਰ ਪੁਲਿਸ ਵਲੋਂ 1 ਕਿਲੋ 536 ਗ੍ਰਾਮ ਹੈਰੋਇਨ ਸਮੇਤ 2 ਅਤੇ ਨਜਾਇਜ਼ ਪਿਸਟਲ ਸਮੇਤ 1 ਕਾਬੂ
ਫਿਰੋਜ਼ਪੁਰ, 13 ਮਈ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਗੈਰਕਾਨੂੰਨੀ ਹਥਿਆaਰ ਰੱਖਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਪਹਿਲੇ ਮਾਮਲੇ ਵਿੱਚ ਸਬ-ਇੰਸਪੈਕਟਰ ਅੰਗਰੇਜ਼ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਅਕਾਸ਼ਦੀਪ ਉਰਫ ਅਕਾਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਬੇਟੂ ਕਦੀਮ ਥਾਣਾ ਮਮਦੋਟ ਅਤੇ ਰੋਬਨ ਪੁੱਤਰ ਅਸ਼ੋਕ ਕੁਮਾਰ ਵਾਸੀ ਪੰਜੇ ਕੇ ਉਤਾੜ ਥਾਣਾ ਗੁਰੂ ਹਰਸਹਾਏ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਆਰੋਪੀਆਂ ਦੇ ਕਬਜ਼ੇ ਵਿਚੋਂ 1.536 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੂਜੇ ਮਾਮਲੇ ਵਿੱਚ ਮੁਖਬਰ ਖਾਸ ਦੀ ਸੂਚਨਾ ’ਤੇ ਪੁਲਿਸ ਨੇ ਅਭੀਸ਼ੇਕ ਤੇਜੀ ਉਰਫ ਅਭੀ ਪੁੱਤਰ ਰਜੇਸ਼ ਉਰਫ ਬੱਗੀ ਵਾਸੀ ਬਸਤੀ ਭੱਟੀਆ ਵਾਲੀ ਗਲੀ ਨੰਬਰ 5, ਬਾਨੋ ਵਾਲਾ ਵੇਹੜਾ, ਫਿਰੋਜ਼ਪੁਰ ਸ਼ਹਿਰ ਖ਼ਿਲਾਫ਼ ਕਾਰਵਾਈ ਕੀਤੀ। ਸੂਚਨਾ ਮਿਲੀ ਸੀ ਕਿ ਆਰੋਪੀ ਰੇਲਵੇ ਸਟੇਸ਼ਨ ਫਿਰੋਜ਼ਪੁਰ ਸ਼ਹਿਰ ਨੇੜੇ ਨਜਾਇਜ਼ ਪਿਸਟਲ ਸਮੇਤ ਘੁੰਮ ਰਿਹਾ ਹੈ। ਪੁਲਿਸ ਨੇ ਤੁਰੰਤ ਰੇਡ ਕਰਕੇ ਆਰੋਪੀ ਨੂੰ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿਚੋਂ ਇੱਕ 32 ਬੋਰ ਨਜਾਇਜ਼ ਪਿਸਟਲ ਬਰਾਮਦ ਕੀਤਾ।
ਪੁਲਿਸ ਨੇ ਦੱਸਿਆ ਕਿ ਦੋਵੇਂ ਮਾਮਲਿਆਂ ਵਿੱਚ ਵੱਖ-ਵੱਖ ਕੇਸ ਦਰਜ ਕਰਕੇ ਜਾਂਚ ਜਾਰੀ ਹੈ
