ਫਿਰੋਜ਼ਪੁਰ ਵਿੱਚ ਚੋਣਾਂ ਦਾ ਬਿਗੁਲ, 76 ਵਾਰਡਾਂ ਲਈ ਨਾਮਜ਼ਦਗੀਆਂ ਸ਼ੁਰੂ
- kakkar.news
- May 13, 2026
- Politics Punjab
ਫਿਰੋਜ਼ਪੁਰ ਵਿੱਚ ਚੋਣਾਂ ਦਾ ਬਿਗੁਲ, 76 ਵਾਰਡਾਂ ਲਈ ਨਾਮਜ਼ਦਗੀਆਂ ਸ਼ੁਰੂ
ਫਿਰੋਜ਼ਪੁਰ 13 ਮਈ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਜ਼ਿਲ੍ਹੇ ਵਿੱਚ ਕੁੱਲ 76 ਵਾਰਡਾਂ ਲਈ 145 ਪੋਲਿੰਗ ਬੂਥ ਬਣਾਏ ਗਏ ਹਨ। ਫਿਰੋਜ਼ਪੁਰ ਸ਼ਹਿਰ ਦੀਆਂ 33 ਵਾਰਡਾਂ ਲਈ 85 ਬੂਥ, ਮੁਦਕੀ ਵਿੱਚ 13, ਤਲਵੰਡੀ ਭਾਈ ਵਿੱਚ 16 ਅਤੇ ਜੀਰਾ ਵਿੱਚ 31 ਪੋਲਿੰਗ ਬੂਥ ਬਣਾਏ ਗਏ ਹਨ।
ਇਨ੍ਹਾਂ ਚੋਣਾਂ ਵਿੱਚ ਕੁੱਲ 1 ਲੱਖ 28 ਹਜ਼ਾਰ 457 ਵੋਟਰ ਆਪਣੇ ਮਤ ਦਾ ਇਸਤੇਮਾਲ ਕਰਨਗੇ ਅਤੇ ਇਹੀ ਵੋਟਰ ਤੈਅ ਕਰਨਗੇ ਕਿ 76 ਵਾਰਡਾਂ ਵਿੱਚ ਜਿੱਤ ਦਾ ਤਾਜ ਕਿਸ ਦੇ ਸਿਰ ਸਜੇਗਾ।
ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜੋ 16 ਮਈ ਤੱਕ ਜਾਰੀ ਰਹੇਗੀ। 18 ਮਈ ਨੂੰ ਸਕਰੂਟਨੀ ਹੋਵੇਗੀ ਜਦਕਿ 19 ਮਈ ਨੂੰ ਕਾਗਜ਼ ਵਾਪਸ ਲੈਣ ਦੀ ਤਰੀਕ ਰੱਖੀ ਗਈ ਹੈ। 26 ਮਈ ਨੂੰ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਨਤੀਜੇ ਐਲਾਨੇ ਜਾਣਗੇ।
ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਕਈ ਉਮੀਦਵਾਰ ਪਾਰਟੀ ਟਿਕਟ ਦੀ ਉਡੀਕ ਕਰ ਰਹੇ ਹਨ, ਜਦਕਿ ਕੁਝ ਬਾਗੀ ਉਮੀਦਵਾਰ ਵੀ ਮੈਦਾਨ ਵਿੱਚ ਉਤਰਣ ਦੀ ਤਿਆਰੀ ਕਰ ਰਹੇ ਹਨ।
ਏਡੀਈਓ ਏਡੀਸੀ ਕ੍ਰਿਸ਼ਨ ਰਾਜਪੂਤ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕੋਈ ਵੀ ਬੂਥ ਸੰਵੇਦਨਸ਼ੀਲ ਨਹੀਂ ਹੈ।
ਉਧਰ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ।

- October 1, 2026
ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
- September 30, 2026