Trending Now
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
#ਦੂਸਰਾ ਆਯੂਸ਼ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਸੁਰ ਸਿੰਘ ਵਾਲਾ ਵਿਖੇ ਆਯੋਜਿਤ
#ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ GRP ਵੱਲੋਂ ਪੈਸੰਜਰ ਅਵੇਅਰਨੈੱਸ ਤੇ ਸਰਚ ਅਪ੍ਰੇਸ਼ਨ
#ਫਿਰੋਜ਼ਪੁਰ ਵਿੱਚ ਵੀ ਬੈਂਕ ਕਰਮਚਾਰੀ ਹੜਤਾਲ ’ਤੇ, ਦੇਸ਼ ਭਰ ਵਿੱਚ 7.30 ਲੱਖ ਸਰਕਾਰੀ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ,
#ਫਿਰੋਜ਼ਪੁਰ ਵਿੱਚ ਮੇਵਾੜ ਆਈਸਕ੍ਰੀਮ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਅਚਨਚੇਤ ਛਾਪੇਮਾਰੀ, ਕੀੜਿਆਂ ਵਾਲੀ ਖੰਡ ਨਾਲ ਬਣ ਰਹੀ ਸੀ ਆਈਸਕ੍ਰੀਮ?
ਫਿਰੋਜ਼ਪੁਰ ਪੁਲਿਸ ਵਲੋਂ ਛਾਪੇ ਦੌਰਾਨ ਹਜ਼ਾਰਾਂ ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ
- kakkar.news
- June 1, 2026
- Crime Punjab
ਫਿਰੋਜ਼ਪੁਰ ਪੁਲਿਸ ਵਲੋਂ ਛਾਪੇ ਦੌਰਾਨ ਹਜ਼ਾਰਾਂ ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ
ਫਿਰੋਜ਼ਪੁਰ, 1 ਜੂਨ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਪੁਲਿਸ ਵੱਲੋਂ ਵੱਡੀ ਮਾਤਰਾ ਵਿੱਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਸਬ ਇੰਸਪੈਕਟਰ6 ਗੁਰਦੇਵ ਸਿੰਘ ਨੂੰ ਇਤਲਾਹ ਮਿਲੀ ਕਿ ਪ੍ਰਕਾਸ਼ ਸਿੰਘ ਪੁੱਤਰ ਬਚਨ ਸਿੰਘ ਵਾਸੀ ਬੁਲਾ ਰਾਏ ਹਿਠਾੜ ਆਪਣੇ ਘਰ ਦੇ ਪਿਛਲੇ ਪਾਸੇ ਬਣੇ ਅਹਾਤੇ ਵਿੱਚ ਭੱਠੀ ਲਗਾ ਕੇ ਨਾਜਾਇਜ਼ ਸ਼ਰਾਬ ਤਿਆਰ ਕਰ ਰਿਹਾ ਹੈ ਅਤੇ ਇਸ ਨੂੰ ਅੱਗੇ ਵੇਚਣ ਦਾ ਆਦੀ ਹੈ।
ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਵੱਲੋਂ ਮੌਕੇ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਕਰੀਬ 9,000 ਲੀਟਰ ਲਾਹਣ, 550 ਲੀਟਰ ਨਾਜਾਇਜ਼ ਸ਼ਰਾਬ ਅਤੇ ਦੋ ਚਾਲੂ ਭੱਠੀਆਂ ਸਮੇਤ ਸ਼ਰਾਬ ਤਿਆਰ ਕਰਨ ਵਾਲਾ ਸਮਾਨ ਬਰਾਮਦ ਕੀਤਾ ਗਿਆ।
ਪੁਲਿਸ ਨੇ ਬਰਾਮਦ ਕੀਤੇ ਸਮਾਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Categories

Recent Posts