Trending Now
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
#ਅੰਤਰਰਾਸ਼ਟਰੀ ‘ਵਾਈਟ ਕੇਨ ਡੇ’ (ਚਿੱਟੀ ਛੜੀ ਦਿਵਸ) ਮੌਕੇ ਦੋ-ਰੋਜ਼ਾ ਵਰਕਸ਼ਾਪ
#ਫਿਰੋਜ਼ਪੁਰ ਵਿੱਚ ਹੈਰੋਇਨ ਦੀ ਵੱਡੀ ਖੇਪ ਬਰਾਮਦ, ਦੋ ਆਰੋਪੀਆਂ ਦੀ ਗ੍ਰਿਫ਼ਤਾਰੀ ਨਾਲ ਮਚੀ ਹਲਚਲ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਾਲੂ ਵਾਲਾ ਤੋਂ ਪਤੀ-ਪਤਨੀ ਗ੍ਰਿਫ਼ਤਾਰ, ISI ਲਈ ਜਾਸੂਸੀ ਕਰਨ ਅਤੇ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼
#ਦੂਜੇ ਦਿਨ ਵੀ ਸਮੂਹਿਕ ਛੁੱਟੀ ’ਤੇ ਰਹੇ ਸਰਕਾਰੀ ਮੁਲਾਜ਼ਮ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਵੀ ਰਹੇ ਬੰਦ
#ਤਹਿਸੀਲਦਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ – ਦੀਪਸ਼ਿਖਾ ਸ਼ਰਮਾ
- kakkar.news
- June 3, 2026
- Punjab
ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ – ਦੀਪਸ਼ਿਖਾ ਸ਼ਰਮਾ
ਫ਼ਿਰੋਜ਼ਪੁਰ, 3 ਜੂਨ 2026 (ਅਨੁਜ ਕੱਕੜ ਟੀਨੂੰ)
ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ (ਐੱਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੱਧਰ ’ਤੇ ਕਮਰਾ ਨੰਬਰ 204, ਦਫ਼ਤਰ ਚੋਣ ਤਹਿਸੀਲਦਾਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐੱਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਸੇਵਾਵਾਂ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖਾਸ ਕਰਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ’ਤੇ ਆਉਣ ਵਾਲੇ ਨਾਗਰਿਕਾਂ ਨੂੰ ਐਸ.ਆਈ.ਆਰ. ਦੀ ਸਮਾਂ-ਸੀਮਾ ਬਾਰੇ ਪੂਰੀ ਜਾਣਕਾਰੀ ਦੇ ਨਾਲ-ਨਾਲ ਨਵੀਂ ਵੋਟਰ ਰਜਿਸਟ੍ਰੇਸ਼ਨ, ਵੋਟ ਵਿੱਚ ਸੋਧ ਜਾਂ ਨਾਮ ਕਟਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰਾਂ ਨੂੰ ਸਾਲ 2003 ਦੀ ਆਖਰੀ ਐਸ.ਆਈ.ਆਰ. ਵੋਟਰ ਸੂਚੀ ਨਾਲ ਰਿਕਾਰਡ ਖੋਜ਼ਣ ਅਤੇ ਜੋੜਨ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੈਲਪ ਡੈਸਕ ਦਾ ਸਟਾਫ ਵੋਟਰਾਂ ਨੂੰ ਅਨੂਮਰੇਸ਼ਨ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਢੰਗਾਂ ਰਾਹੀਂ ਸਹਾਇਤਾ ਦੇਵੇਗਾ। ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਹਲਕਿਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮਦਦ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਸਹੀ ਥਾਂ ’ਤੇ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਸਕੇ। ਨਾਗਰਿਕਾਂ ਨੂੰ ਵੋਟਰ ਹੈਲਪਲਾਈਨ ਨੰਬਰ 1950 ਅਤੇ ਆਲ-ਇਨਕਲੂਸਿਵ ਮੋਬਾਈਲ ਐਪਲੀਕੇਸ਼ਨ (ECINet) ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ, ਖਾਸ ਕਰਕੇ ‘ਬੁੱਕ ਅ ਕਾਲ ਵਿਦ ਬੀ.ਐਲ.ਓ.’ ਸਹੂਲਤ ਬਾਰੇ।
ਦੀਪਸ਼ਿਖਾ ਸ਼ਰਮਾ ਨੇ ਹੈਲਪ ਡੈਸਕ ’ਤੇ ਤਾਇਨਾਤ ਸਟਾਫ ਨੂੰ ਉਪਰੋਕਤ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੋਟਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਤਹਿਤ ਚੱਲ ਰਹੀ ਇਸ ਮਹੱਤਵਪੂਰਨ ਚੋਣ ਪ੍ਰਕਿਰਿਆ ਵਿੱਚ ਹੈਲਪ ਡੈਸਕ ਸਹੂਲਤ ਦਾ ਲਾਭ ਉਠਾਇਆ ਜਾਵੇ।
Categories

Recent Posts