Trending Now
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
#ਦੂਸਰਾ ਆਯੂਸ਼ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਸੁਰ ਸਿੰਘ ਵਾਲਾ ਵਿਖੇ ਆਯੋਜਿਤ
#ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ GRP ਵੱਲੋਂ ਪੈਸੰਜਰ ਅਵੇਅਰਨੈੱਸ ਤੇ ਸਰਚ ਅਪ੍ਰੇਸ਼ਨ
#ਫਿਰੋਜ਼ਪੁਰ ਵਿੱਚ ਵੀ ਬੈਂਕ ਕਰਮਚਾਰੀ ਹੜਤਾਲ ’ਤੇ, ਦੇਸ਼ ਭਰ ਵਿੱਚ 7.30 ਲੱਖ ਸਰਕਾਰੀ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ,
#ਫਿਰੋਜ਼ਪੁਰ ਵਿੱਚ ਮੇਵਾੜ ਆਈਸਕ੍ਰੀਮ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਅਚਨਚੇਤ ਛਾਪੇਮਾਰੀ, ਕੀੜਿਆਂ ਵਾਲੀ ਖੰਡ ਨਾਲ ਬਣ ਰਹੀ ਸੀ ਆਈਸਕ੍ਰੀਮ?
ਖੇਤ ਬਚਾਓ ਅਭਿਆਨ” ਤਹਿਤ ਲਗਾਇਆ ਜਾਗਰੂਕਤਾ ਕੈਂਪ
- kakkar.news
- June 3, 2026
- Punjab
ਖੇਤ ਬਚਾਓ ਅਭਿਆਨ” ਤਹਿਤ ਲਗਾਇਆ ਜਾਗਰੂਕਤਾ ਕੈਂਪ
ਫਿਰੋਜ਼ਪੁਰ 3 ਜੂਨ 2026 (ਅਨੁਜ ਕੱਕੜ ਟੀਨੂੰ)
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਦੀ ਟੀਮ ਵੱਲੋਂ ਡਾ ਗੁਰਮੇਲ ਸਿੰਘ ਸੰਧੂ, ਡਿਪਟੀ ਡਾਇਰੈਕਟਰ (ਸਿਖਲਾਈ) ਦੀ ਯੋਗ ਅਗਵਾਈ ਹੇਠ 1 ਜੂਨ ਤੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ “ਖੇਤ ਬਚਾਓ ਅਭਿਆਨ” ਤਹਿਤ ਜਾਗਰੂਕਤਾ ਕੈਂਪ, ਕਿਸਾਨ ਗੋਸ਼ਟੀਆਂ, ਖੇਤੀ ਦੌਰੇ ਅਤੇ ਸੰਮੇਲਨ ਕਰਵਾਏ ਜਾ ਰਹੇ ਹਨ। ਡਾ. ਗੁਰਮੇਲ ਸਿੰਘ ਸੰਧੂ ਨੇ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਇਹ ਮੁਹਿੰਮ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਅਤੇ ਆਈ.ਸੀ.ਏ.ਆਰ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ 1 ਤੋਂ 30 ਜੂਨ ਤੱਕ ਪੂਰੇ ਦੇਸ਼ ਵਿਚ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਮਿੱਟੀ ਦੀ ਸਿਹਤ ਅਤੇ ਵਿਗਿਆਨਕ ਸਿਫਾਰਸ਼ਾਂ ਦੇ ਆਧਾਰ ‘ਤੇ ਖਾਦਾਂ ਦੀ ਸੰਤੁਲਿਤ ਅਤੇ ਸੋਚ-ਵਿਚਾਰ ਕਰਕੇ ਵਰਤੋਂ ਕਰਨ ਬਾਰੇ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਦੇ ਨਾਲ-ਨਾਲ ਮੌਸਮ ਵਿਚ ਆ ਰਹੀ ਤਬਦੀਲੀ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਮੌਸਮ-ਅਧਾਰਿਤ, ਖੇਤਰ-ਵਿਸ਼ੇਸ਼ ਖੇਤੀ ਸਲਾਹਾਂ ਪ੍ਰਦਾਨ ਕਰਨਾ ਅਤੇ ਸਰਕਾਰੀ ਯੋਜਨਾਵਾਂ ਨਾਲ ਜੋੜਨਾ ਹੈ।
ਇਸੇ ਲੜੀ ਤਹਿਤ ਮਿਤੀ 03 ਜੂਨ 2026 ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਜੰਡਵਾਲਾ ਅਤੇ ਸ਼ਹਿਜ਼ਾਦੀ ਦੇ ਕਿਸਾਨਾਂ ਨਾਲ “ਖੇਤ ਬਚਾਓ ਅਭਿਆਨ” ਤਹਿਤ ਕਿਸਾਨ ਗੋਸ਼ਟੀਆਂ ਕੀਤੀਆਂ ਗਈਆਂ। ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਆਉਣ ਵਾਲੀ ਸਾਉਣੀ ਦੀ ਫ਼ਸਲ ਵਿਚ ਵਿਸ਼ੇਸ਼ ਤੌਰ ਤੇ ਮਿੱਟੀ ਪਰਖ ਦੇ ਅਧਾਰ ਤੇ ਖਾਦ ਪਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕਣਕ ਨੂੰ ਸਿਫ਼ਾਰਸ਼ ਕੀਤੀ ਫ਼ਾਸਫ਼ੋਰਸ ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਫ਼ਾਸਫ਼ੋਰਸ ਖਾਦ ਪਾਉਣ ਦੀ ਲੋੜ ਨਹੀਂ।ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੂੜੀ ਖਾਦ ਅਤੇ ਜੈਵਿਕ ਖਾਦਾਂ ਅਪਨਾਉਣ ਤੇ ਜ਼ੋਰ ਦਿੱਤਾ। ਕਿਸਾਨ ਗੋਸ਼ਟੀਆਂ ਤੋਂ ਬਾਅਦ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਨਮੂਨੇ ਲੈਣ ਦੇ ਢੰਗ ਬਾਰੇ ਵਿਹਾਰਕ ਢੰਗ ਨਾਲ ਜਾਣਕਾਰੀ ਦਿੱਤੀ ਗਈ ਅਤੇ ਜੰਡਵਾਲਾ ਅਤੇ ਸ਼ਹਿਜ਼ਾਦੀ ਪਿੰਡ ਦੇ ਕਿਸਾਨਾਂ ਦੇ ਖੇਤਾਂ ਵਿੱਚੋ ਮਿੱਟੀ ਅਤੇ ਪਾਣੀ ਦੇ ਨਮੂਨੇ ਵੀ ਜਾਂਚ ਲਈ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਵਿਚ ਜਮਾ ਕਰਵਾਏ ਗਏ।
ਗੋਸ਼ਟੀਆਂ ਵਿਚ ਸ਼ਾਮਲ ਨੌਜਵਾਨ ਕਿਸਾਨ ਵੀਰਾਂ ਸ ਅੰਗਰੇਜ ਸਿੰਘ ਜੰਡਵਾਲਾ, ਸ ਬਲਜੀਤ ਸਿੰਘ ਜੰਡਵਾਲਾ, ਸ ਹਰਦੀਪ ਸਿੰਘ ਸ਼ਹਿਜ਼ਾਦੀ ਅਤੇ ਸ ਰਣਜੀਤ ਸਿੰਘ ਸ਼ਹਿਜ਼ਾਦੀ ਨੇ ਸਮੇਂ ਦੀ ਹਾਣੀ ਬਣਨ ਲਈ ਮਿੱਟੀ ਪਰਖ ਦੇ ਅਧਾਰ ਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਝੋਨੇ ਵਿਚ ਫਾਸਫੋਰਸ ਤੱਤ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਹਾਮੀ ਭਰੀ। ਖੇਤਾਂ ਦੇ ਦੌਰੇ ਦੌਰਾਨ ਮਿੱਟੀ ਪਾਣੀ ਪਰਖ ਅਤੇ ਫਾਸਫੋਰਸ ਤੱਤ ਦੀ ਵਰਤੋਂ ਬਾਰੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਤਰੀਕੇ ਨਾਲ ਦਿੱਤੇ ਗਏ।
Categories

Recent Posts