ਫਿਰੋਜ਼ਪੁਰ-ਫਾਜ਼ਲਕਾ ਰੋਡ ‘ਤੇ ਭਿਆਨਕ ਸੜਕ ਹਾਦਸਾ, 25 ਤੋਂ 30 ਲੋਕ ਜ਼ਖਮੀ, 4 ਤੋਂ 5 ਮੌਤਾਂ ਦੀ ਖਬਰ
- 44 Views
- kakkar.news
- June 6, 2026
- Crime Punjab
ਫਿਰੋਜ਼ਪੁਰ-ਫਾਜ਼ਲਕਾ ਰੋਡ ‘ਤੇ ਭਿਆਨਕ ਸੜਕ ਹਾਦਸਾ, 25 ਤੋਂ 30 ਲੋਕ ਜ਼ਖਮੀ, 4 ਤੋਂ 5 ਮੌਤਾਂ ਦੀ ਖਬਰ
ਫਿਰੋਜ਼ਪੁਰ, 6 ਜੂਨ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ-ਫਾਜ਼ਲਕਾ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਮਹਿੰਦਰਾ ਪਿਕਅਪ, ਜਿਸ ਵਿੱਚ ਸਵਾਰ ਲੋਕ ਆਪਣੀ ਦਾਦੀ ਦੇ ਫੁੱਲ ਤਾਰਨ ਲਈ ਜਾ ਰਹੇ ਸਨ, ਦੀ ਸੜਕ ‘ਤੇ ਜਾ ਰਹੇ ਇੱਕ ਟਰਾਲੇ ਨਾਲ ਜ਼ੋਰਦਾਰ ਟੱਕਰ ਹੋ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਮਹਿੰਦਰਾ ਪਿਕਅਪ ਵਿੱਚ ਸਵਾਰ ਕਈ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਰਿੰਕੂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਕਰੀਬ 25 ਤੋਂ 30 ਵਿਅਕਤੀ ਜ਼ਖਮੀ ਹੋਏ ਹਨ।
ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਦੀਆਂ ਟੀਮਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰ ਮਾਨਕ ਦੇ ਦੱਸਣ ਅਨੁਸਾਰ ਹਾਦਸੇ ਵਿੱਚ 4 ਤੋਂ 5 ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਵੀ ਸਾਹਮਣੇ ਆਈ ਹੈ, ਹਾਲਾਂਕਿ ਅਧਿਕਾਰਿਕ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਹਾਦਸੇ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
